25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਡਾ. ਸੁਭਾਸ਼ ਸ਼ਰਮਾ ਵਲੋਂ ਸਫ਼ਾਈ ਵਿਵਸਥਾ ਨੰੂ ਲੈ ਕੇ ਕੈਬਨਿਟ ਮੰਤਰੀ ਬੈਂਸ ਦੀ ਕੀਤੀ ਕਰੜੀ ਨੁਕਤਾਚੀਨੀ <br/>

Ad Position 21
No active advertisement
ਅਜੀਤ ਡੈਸਕ 18-05-2026
ਨੰਗਲ, 17 ਮਈ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰਾਂ ਅੰਦਰ ਕੌਂਸਲਾਂ ਦੇ ਸਫ਼ਾਈ ਕਰਮੀਆਂ ਦੀ ਹੜਤਾਲ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੜਤਾਲ ਖ਼ਤਮ ਕਰਾਉਣ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ਦੇ ਗੰਭੀਰ ਦੋਸ਼ ਲਗਾਉਂਦਿਆਂ ਉਨਾਂਦੀ ਕਾਰਜਸ਼ੈਲੀ ਦੀ ਕਰੜੀ ਨੁਕਤਾਚੀਨੀ ਕੀਤੀ | ਅੱਡਾ ਮਾਰਕੀਟ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡਾ. ਸ਼ਰਮਾ ਨੇ ਕਿਹਾ ਕਿ ਪਿਛਲੇ ਲਗਭਗ ਦੋ ਹਫ਼ਤਿਆਂ ਤੋਂ ਲਗਾਤਾਰ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਬੈਠੇ ਹੋਏ ਹਨ, ਜਿਸ ਕਾਰਨ ਸ਼ਹਿਰ ਵਿਚ ਵੱਖ ਵੱਖ ਥਾਵਾਂ ਉੱਤੇ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਸ਼ਹਿਰਵਾਸੀ ਡਾਹਢੇ ਪ੍ਰੇਸ਼ਾਨ ਹਨ ਪਰ ਫਿਰ ਅੱਜ ਤੱਕ ਮੰਤਰੀ ਸਾਹਿਬ ਖ਼ਾਮੋਸ਼ ਹੀ ਕਿਉਂ ਬੈਠੇ ਹੋਏ ਹਨ? ਉਨ੍ਹਾਂ ਵੱਡੀ ਮਹਾਂਮਾਰੀ ਫੈਲਣ ਦਾ ਖ਼ਦਸ਼ਾ ਜਤਾਇਆ | ਭਾਜਪਾ ਸਫ਼ਾਈ ਕਰਮੀਆਂ ਦੀਆਂ ਮੰਗਾਂ ਦਾ ਭਰਪੂਰ ਸਮਰਥਨ ਕਰਦੀ ਹੈ ਅਤੇ ਸਰਕਾਰ ਨੂੰ ਸਫ਼ਾਈ ਕਾਮਿਆਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ | ਇਸ ਮੌਕੇ ਪ੍ਰਭਾਰੀ ਸੁਨੀਲ ਮੋਦਗਿੱਲ, ਮੰਡਲ ਭਾਜਪਾ ਪ੍ਰਧਾਨ ਹਰਮਨਜੀਤ ਸਿੰਘ ਪਿ੍ੰਸ, ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ, ਬਾਬੂ ਅਨਿਲ ਸ਼ਰਮਾ, ਵਿਕਰਾਂਤ ਪਰਮਾਰ, ਤਿਲਕ ਰਾਜ ਲੱਕੀ, ਵਿਵੇਕ ਸ਼ਰਮਾ, ਮਨਕਿਰਨ, ਵਰਿੰਦਰ ਵਿੱਕੀ ਨਾਂਨਗਰਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਬਲਾਕ ਮਾਜਰੀ ਐੱਸ.ਸੀ. ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਠੇਕੇਦਾਰ ਨੇ ਚੰਡੀਗੜ੍ਹ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਸੜਕ ਦਾ ਕੰਮ ਵਿਚਾਲੇ ਛੱਡਿਆ
Ad Position 24