17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੇਰਕਾ ਮੁਲਾਜ਼ਮਾਂ ਦੀ ਐੱਮ. ਡੀ. ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਛੇਵੇਂ ਦਿਨ ਵੀ ਜਾਰੀ ਰਿਹਾ ਰੋਸ ਪ੍ਰਦਰਸ਼ਨ

Ad Position 21
No active advertisement
ਰੋਸ ਪ੍ਰਦਰਸ਼ਨ ਦੌਰਾਨ ਮਿਲਕਫੈੱਡ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਊਟਸੋਰਸ ਮੁਲਾਜ਼ਮ | ਅਜੀਤ ਤਸਵੀਰ <br/> 19-05-2026
ਐੱਸ. ਏ. ਐੱਸ. ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਸਥਿਤ ਵੇਰਕਾ ਮਿਲਕ ਪਲਾਂਟ ਵਿਖੇ ਆਊਟਸੋਰਸ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਰੋਸ ਪ੍ਰਦਰਸ਼ਨ ਮੰਗਾਂ ਦਾ ਕੋਈ ਹੱਲ ਨਾ ਨਿਕਲਣ ਕਰਕੇ ਅੱਜ 6ਵੇਂ ਦਿਨ ਵੀ ਜਾਰੀ ਰਿਹਾ | ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਮਿਲਕ ਅਤੇ ਫੀਡ ਪਲਾਂਟਾਂ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਮਿਲਕਫੈੱਡ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ (ਐਮ. ਡੀ.) ਨਾਲ ਮੀਟਿੰਗ ਹੋਈ ਸੀ, ਜੋ ਕਿ ਬੇਸਿੱਟਾ ਰਹੀ | ਉਨ੍ਹਾਂ ਮੈਨੇਜਮੈਂਟ 'ਤੇ ਦੋਸ਼ ਲਗਾਇਆ ਕਿ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਥਾਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਕੋਈ ਠੋਸ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਹਰਿਆਣਾ ਦੇ ਨੌਜਵਾਨਾਂ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰਾਂਗੇ : ਚੌਟਾਲਾ <br/>
Ad Position 24