08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਭਲਿਆਣ ਪੰਚਾਇਤ ਵਲੋਂ ਪਾਰਕ ਵਿਚ ਬਜ਼ੁਰਗਾਂ ਲਈ ਸ਼ੈੱਡ ਅਤੇ ਬੱਚਿਆਂ ਲਈ ਝੂਲੇ ਲਗਾਏ <br/>

Ad Position 21
No active advertisement
ਅਜੀਤ ਡੈਸਕ 20-05-2026
ਬੇਲਾ, 19 ਮਈ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਪਿੰਡ ਭਲਿਆਣ ਵਲੋਂ ਸਰਪੰਚ ਸਤਵੀਰ ਸਿੰਘ ਸੱਤੀ ਦੀ ਯੋਗ ਅਗਵਾਈ ਅਤੇ ਸੁਚੱਜੀ ਸੋਚ ਅਨੁਸਾਰ ਮਹਾਰਾਣੀ ਜਿੰਦ ਕੌਰ ਪਾਰਕ ਨੂੰ ਹੋਰ ਸੁੰਦਰ ਅਤੇ ਸੁਵਿਧਾਜਨਕ ਬਣਾਉਣ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ | ਪਾਰਕ ਵਿਚ ਬੱਚਿਆਂ ਦੇ ਮਨੋਰੰਜਨ ਲਈ ਨਵੇਂ ਝੂਲੇ ਲਗਾਏ ਗਏ ਹਨ, ਜਦਕਿ ਮਹਿਲਾਵਾਂ ਅਤੇ ਬਜ਼ੁਰਗਾਂ ਲਈ ਆਰਾਮਦਾਇਕ ਸ਼ੈੱਡ ਵੀ ਤਿਆਰ ਕੀਤੇ ਗਏ ਹਨ | ਇਸ ਤੋਂ ਇਲਾਵਾ ਪਾਰਕ ਵਿਚ ਬੈਠਣ ਲਈ ਵਧੀਆ ਆਰਾਮਦਾਇਕ ਬੈਂਚਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਪਿੰਡ ਵਾਸੀਆਂ ਅਨੁਸਾਰ ਇਹ ਬਹੁਤ ਹੀ ਅਨੋਖਾ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਪਾਰਕ ਦੀ ਸੁੰਦਰਤਾ ਵਿਚ ਹੋਰ ਵੀ ਵਾਧਾ ਹੋਇਆ ਹੈ | ਮਹਾਰਾਣੀ ਜਿੰਦ ਕੌਰ ਪਾਰਕ ਦੀ ਚਰਚਾ ਹੁਣ ਪੂਰੇ ਇਲਾਕੇ ਵਿਚ ਹੋ ਰਹੀ ਹੈ ਅਤੇ ਲੋਕ ਪੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਖੁੱਲ•ਕੇ ਪ੍ਰਸ਼ੰਸਾ ਕਰ ਰਹੇ ਹਨ | ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚੇ ਜ਼ਿਆਦਾਤਰ ਮੋਬਾਈਲ ਫ਼ੋਨ ਅਤੇ ਟੈਲੀਵਿਜ਼ਨ ਵਿਚ ਰੁੱਝੇ ਰਹਿੰਦੇ ਹਨ | ਪਾਰਕ ਵਿਚ ਝੂਲੇ ਅਤੇ ਹੋਰ ਸੁਵਿਧਾਵਾਂ ਦੇਣ ਦਾ ਮੁੱਖ ਮਕਸਦ ਇਹ ਹੈ ਕਿ ਬੱਚੇ ਖੁੱਲ•ੇ ਮਾਹੌਲ ਵਿਚ ਖੇਡਣ, ਸਮਾਂ ਬਿਤਾਉਣ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਹੋਣ | ਉਨ•ਾਂ ਕਿਹਾ ਕਿ ਪੰਚਾਇਤ ਪਿੰਡ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ | ਵਾਰਡ ਨੰਬਰ ਚਾਰ ਦੇ ਪੰਚ ਨਰਿੰਦਰ ਸਿੰਘ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਸਤਵੀਰ ਸਿੰਘ ਸੱਤੀ ਅਤੇ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਬਹੁਤ ਹੀ ਸੋਹਣਾ ਅਤੇ ਲੋਕ-ਹਿਤੈਸ਼ੀ ਪਾਰਕ ਤਿਆਰ ਕਰਨ ਲਈ ਧੰਨਵਾਦ ਕੀਤਾ ਗਿਆ | ਉਨ•ਾਂ ਕਿਹਾ ਕਿ ਇਹ ਪਾਰਕ ਪਿੰਡ ਦੀ ਨਵੀਂ ਪਹਿਚਾਣ ਬਣ ਚੁੱਕਾ ਹੈ ਅਤੇ ਹਰ ਵਰਗ ਦੇ ਲੋਕਾਂ ਲਈ ਖ਼ੁਸ਼ੀ ਅਤੇ ਆਰਾਮ ਅਤੇ ਸਰੀਰ ਨੂੰ ਤੰਦਰੁਸਤ ਅਤੇ ਅਰੋਗ ਰੱਖਣ ਦਾ ਕੇਂਦਰ ਬਣ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਨੇੜੇ ਦਿਨ-ਦਿਹਾੜੇ ਝਪਟਮਾਰੀ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਕਾਬੂ
Ad Position 24