ਨੰਗਲ ਦੇ 19 ਵਾਰਡਾਂ ਲਈ 17 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 78 ਉਮੀਦਵਾਰ ਚੋਣ ਮੈਦਾਨ 'ਚ ਡਟੇ <br/>
ਅਜੀਤ ਡੈਸਕ
20-05-2026
23 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ, ਇੱਕ ਦੀ ਨਾਮਜ਼ਦਗੀ ਹੋਈ ਰੱਦ : ਨਗਰ ਕੌਂਸਲ ਨੰਗਲ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਨਗਰ ਕੌਂਸਲ ਨੰਗਲ ਦੇ 19 ਵਾਰਡਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ 24 ਆਜ਼ਾਦ ਉਮੀਦਵਾਰਾਂ ਸਣੇ ਕੁੱਲ 102 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ | ਰਿਟਰਨਿੰਗ ਅਫਸਰ ਸੁਮਿਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ ਦੀ ਜਾਂਚ ਪਿਛੋਂ ਵਾਰਡ ਨੰਬਰ 16 ਤੋਂ ਭਾਜਪਾ ਦੇ ਉਮੀਦਵਾਰ ਮਹੇਸ਼ ਪੁਰੀ ਦੇ ਨਾਮਜ਼ਦਗੀ ਪੱਤਰ ਤਕਨੀਕੀ ਕਾਰਣਾ ਕਰਕੇ ਰੱਦ ਕਰ ਦਿੱਤੇ ਗਏ ਹਨ | ਨਾਮਜਦਗੀ ਪੱਤਰ ਦੇ ਵਾਪਿਸ ਲੈਣ ਦੇ ਅੰਤਿਮ ਦਿਨ 23 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲੈਣ ਪਿਛੋਂ ਹੁਣ ਕੁਲ 78 ਉਮੀਦਵਾਰ ਚੌਣ ਮੈਦਾਨ ਵਿਚ ਰਹਿ ਗਏ ਹਨ | ਆਮ ਆਦਮੀ ਪਾਰਟੀ ਵਲੋਂ 18, ਭਾਰਤੀ ਜਨਤਾ ਪਾਰਟੀ ਵਲੋਂ 19, ਅਤੇ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ 19, ਸ੍ਰੋਮਣੀ ਅਕਾਲੀ ਦਲ ਦੇ 7 ਅਤੇ ਬਹੁਜਨ ਸਮਾਜ ਪਾਰਟੀ ਦਾ 1 ਉਮੀਦਵਾਰ ਉਮੀਦਵਾਰਾਂ ਚੋਣ ਲੜ ਰਹੇ ਹਨ, ਜਦੋਂ ਕਿ 17 ਅਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਹਨ | ਇਸ ਦੇ ਨਾਲ ਹੀ ਨੇ ਵੀ ਪੱਤਰ ਦਾਖਲ ਕੀਤੇ ਹਨ | ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਪੂਰੇ ਇੰਤਜ਼ਾਮ ਕੀਤੇ ਜਾ ਰਹੇ ਹਨ | ਨੰਗਲ ਵਿਚ ਚੋਣਾ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕੀਤੇ ਗਏ ਹਨ |