11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਜਸਵੰਤ ਸਿੰਘ ਬੁੱਢਾ ਦਲ ਦੇ ਪਟਵਾਰੀ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 21-05-2026
ਸ੍ਰੀ ਅਨੰਦਪੁਰ ਸਾਹਿਬ, 20 ਮਈ (ਜੇ ਐਸ ਨਿੱਕੂਵਾਲ)- ਬੀਤੇ ਦਿਨੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਚੌਥੇ ਮੁਖੀ ਰਹੇ ਯੁਧਵੀਰ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਮੌਕੇ ਸਮਾਗਮ ਉਪਰੰਤ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪਟਵਾਰੀ ਜਸਵੰਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਬੁੱਢਾ ਦਲ ਦਾ ਪਟਵਾਰੀ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਉਨ੍ਹਾਂ ਵਲੋਂ ਪੰਜਾਬ ਸਰਕਾਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਤੇ ਉਨ੍ਹਾਂ ਦੀ ਕਾਬਲੀਅਤ ਕਾਰਨ ਕੀਤੀ ਗਈ ਹੈ | ਉਨ੍ਹਾਂ ਦੇ ਮਾਲ ਮਹਿਕਮੇ ਦੇ ਤਜਰਬੇ ਅਤੇ ਸਿਆਣਪ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਨਿਯੁਕਤੀ ਬਤੌਰ ਪਟਵਾਰੀ ਬੁੱਢਾ ਦਲ ਵਿਚ ਕੀਤੀ ਗਈ | ਇਸ ਸਮੇਂ ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਸੁਖਜੀਤ ਸਿੰਘ ਕਨੱਹਈਆ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਲਖਬੀਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਗੁਰਮੁਖ ਸਿੰਘ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਆਈ.ਟੀ.ਆਈ. ਮੋਰਿੰਡਾ ਵਿਖੇ ਲੱਗਿਆ ਰੁਜ਼ਗਾਰ ਮੇਲਾ <br/>
Ad Position 24