11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ 'ਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 21-05-2026
ਰੂਪਨਗਰ, 20 ਮਈ (ਯਸ਼ਵੰਤ ਬੱਸੀ)- ਰੂਪਨਗਰ ਚੈੱਸ ਐਸੋਸੀਏਸ਼ਨ ਵਲੋਂ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਕਰਵਾਈ ਗਈ | ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਅੰਡਰ-11 ਸਾਲ ਵਰਗ ਵਿਚ ਭਾਵਨਾ ਨੇ ਪਹਿਲਾਂ ਸਥਾਨ, ਪ੍ਰਭਜੋਤ ਕੌਰ ਤੇ ਸੋਹਲਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਕਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਅੰਡਰ-13 ਸਾਲ ਵਰਗ ਵਿਚ ਦਿਲਪ੍ਰੀਤ ਕੌਰ ਨੇ ਪਹਿਲਾ ਸਥਾਨ, ਚਾਹਤ ਨੇ ਦੂਜਾ ਸਥਾਨ ਤੇ ਸ਼ਈਨਾ ਨੰਦਨ ਤੇ ਸ਼ਿਵਮ ਨੇ ਤੀਜਾ ਸਥਾਨ ਹਾਸਿਲ ਕੀਤਾ | ਅੰਡਰ-15 ਸਾਲ ਵਰਗ ਵਿਚ ਵੇਦ ਰਾਜਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਅੰਡਰ-19 ਸਾਲ ਵਰਗ ਵਿਚ ਆਕਾਸ਼ ਨੇ ਦੂਜਾ ਸਥਾਨ ਤੇ ਮੋਹਿਤ ਨੇ ਤੀਜਾ ਸਥਾਨ ਹਾਸਿਲ ਕੀਤਾ | ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਖਿਡਾਰੀਆਂ ਤੇ ਮੈਡਮ ਬਲਜਿੰਦਰ ਕੌਰ ਤੇ ਸਿਮਰਨਪ੍ਰੀਤ ਕੌਰ ਨੂੰ ਵਧਾਈ ਦਿੱਤੀ | ਪਿ੍ੰਸੀਪਲ ਕੁਲਵਿੰਦਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਬਲਜਿੰਦਰ ਕੌਰ, ਸਿਮਰਨਪ੍ਰੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਦਾਖ਼ਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਨਹੀਂ ਰਹੀ ਕਾਂਗਰਸ ਤੇ ਅਕਾਲੀ ਹਲਕਿਆਂ ਨਾਲ ਸੰਬੰਧਿਤ ਜਾਣੀ-ਪਹਿਚਾਣੀ ਸ਼ਖ਼ਸੀਅਤ ਮਾਸਟਰ ਰਣਵੀਰ ਸਿੰਘ ਬਰਾੜ <br/>
Ad Position 24