11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਖ਼ਾਲਸਾ ਕਾਲਜ ਵਿਖੇ ਦਾਖ਼ਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ <br/>

Ad Position 21
No active advertisement
ਅਜੀਤ ਡੈਸਕ 21-05-2026
ਸ੍ਰੀ ਅਨੰਦਪੁਰ ਸਾਹਿਬ, 20 ਮਈ (ਜੇ. ਐਸ. ਨਿੱਕੂਵਾਲ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਦਾਖਲਾ ਲੈਣ ਵਾਲੇ ਚਾਹਵਾਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿਚ ਦਾਖਲੇ ਸ਼ੁਰੂ ਹੋ ਚੁੱਕੇ ਹਨ ਤੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਲੋਂ ਇੱਕ ਵਿਸ਼ੇਸ਼ ਦਾਖਲਾ ਸੈਂਟਰ ਸਥਾਪਿਤ ਕੀਤਾ ਗਿਆ ਹੈ | ਕਾਲਜ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸਿੱਖਿਆ, ਅਨੁਸ਼ਾਸਨ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਅੱਗੇ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਲਜ ਬੈਂਗਲੋਰ ਦੀ ਸੰਸਥਾ ਨੈਕ ਤੋਂ 'ਏ' ਗ੍ਰੇਡ ਪ੍ਰਾਪਤ ਸੰਸਥਾ ਹੈ ਜਿੱਥੇ ਆਧੁਨਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਿਚ ਬੀ.ਏ., ਬੀ.ਕਾਮ., ਬੀ.ਐਸ.ਸੀ., ਬੀ.ਸੀ.ਏ., ਬੀ.ਬੀ.ਏ., ਬੀ.ਐਸ.ਸੀ. ਐਗਰੀਕਲਚਰ, ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ, ਬੀ.ਐਸ.ਸੀ ਕੰਪਿਊਟਰ ਸਾਇੰਸ, ਬੀ.ਐਸ.ਸੀ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ, ਐਮ.ਕਾਮ, ਐਮ.ਸੀ.ਏ. ਅਤੇ ਹੋਰ ਪ੍ਰੋਫੈਸ਼ਨਲ ਕੋਰਸਾਂ ਲਈ ਦਾਖਲੇ ਜਾਰੀ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉੱਚ-ਪੱਧਰੀ ਲੈਬਾਂ, ਡਿਜੀਟਲ ਲਾਇਬ੍ਰੇਰੀ, ਵਾਈ-ਫਾਈ ਕੈਂਪਸ, ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਤੇ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸ ਤੋਂ ਇਲਾਵਾ, ਕਾਲਜ ਵਲੋਂ ਬਾਰ੍ਹਵੀਂ ਜਮਾਤ ਪਾਸ ਕੀਤੇ ਵਿਦਿਆਰਥੀਆਂ ਲਈ 40 ਦਿਨਾਂ ਦਾ ਮੁਫ਼ਤ ਬਿ੍ਜ ਕੋਰਸ ਵੀ ਚਲਾਇਆ ਜਾ ਰਿਹਾ ਹੈ ਜਿਸ ਵਿਚ ਕੰਪਿਊਟਰ ਸਿੱਖਿਆ, ਕਮਿਊਨੀਕੇਸ਼ਨ ਸਕਿੱਲਜ਼, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਤੇ ਕਰੀਅਰ ਮਾਰਗਦਰਸ਼ਨ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਤੇ ਹੁਨਰਾਂ ਵਿਚ ਵਾਧਾ ਕਰਨਾ ਹੈ ਤਾਂ ਜੋ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋ ਸਕਣ | ਕਾਲਜ ਪਿ੍ੰਸੀਪਲ ਨੇ ਕਿਹਾ ਕਿ ਸਾਡੀ ਸੰਸਥਾ ਦਾ ਉਦੇਸ਼ ਸਿਰਫ਼ ਡਿਗਰੀ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸਮਾਜ ਤੇ ਰੋਜ਼ਗਾਰ ਲਈ ਯੋਗ ਬਣਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਮਹਿੰਦਰ ਕੌਰ ਨੰਬਰਦਾਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ 'ਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24