11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮਾਤਾ ਮਹਿੰਦਰ ਕੌਰ ਨੰਬਰਦਾਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 21-05-2026
ਢੇਰ, 20 ਮਈ (ਸ਼ਿਵ ਕੁਮਾਰ ਕਾਲੀਆ)- ਅੱਜ ਮਾਤਾ ਮਹਿੰਦਰ ਕੌਰ ਨੰਬਰਦਾਰ ਪਤਨੀ ਨਿਰੰਜਣ ਸਿੰਘ ਮੈਹਰ ਪਿੰਡ ਜਿੰਦਵੜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਹਾਜ਼ਰ ਵੱਖ-ਵੱਖ ਪਾਰਟੀਆਂ ਦੇ ਆਗ, ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜਿਸ ਵਿਚ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਨ ਸਿੰਘ ਬੈਂਸ, ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਨ ਸਿੰਘ ਢਾਹੇ, ਚੇਅਰਮੈਨ ਡਾਕਟਰ ਸੰਜੀਵ ਗੌਤਮ, ਸੀਨੀਅਰ ਕਾਂਗਰਸੀ ਆਗੂ ਹਕੀਮ ਹਰਮਿੰਦਰ ਪਾਲ ਸਿੰਘ ਮਨਹਾਸ, ਸਮਾਜ ਸੇਵੀ ਤਰਲੋਚਨ ਸਿੰਘ ਚੱਠਾ ਪ੍ਰਧਾਨ ਸਤਿਗੁਰ ਓਟ ਆਸਰਾ ਸੋਸਾਇਟੀ ਸ਼੍ਰੀ ਅਨੰਦਪੁਰ ਸਾਹਿਬ, ਸਰਪੰਚ ਤੇ ਸਮਾਜ ਸੇਵੀ ਸੁਖਦੇਵ ਸਿੰਘ ਖਾਨਪੁਰ, ਪਿ੍ੰਸੀਪਲ ਜਸਬੀਰ ਸਿੰਘ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਆਦੀ ਨੇ ਕਿਹਾ ਕਿ ਮਾਤਾ ਮਹਿੰਦਰ ਕੌਰ ਵਲੋਂ ਸਮਾਜਿਕ ਤੇ ਧਾਰਮਿਕ ਖੇਤਰ ਵਿਚ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ | ਸਮਾਗਮ ਦੇ ਆਖ਼ਰ ਵਿਚ ਬਲਾਕ ਸੰਮਤੀ ਮੈਂਬਰ ਦਲਜੀਤ ਸਿੰਘ ਵਲੋਂ ਆਏ ਹੋਏ ਸਮੂਹ ਰਿਸ਼ਤੇਦਾਰਾਂ ਸਗੇ ਸੰਬੰਧੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਬਜੀਤ ਸਿੰਘ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਰੂਪਨਗਰ, ਹਰਜਿੰਦਰ ਸਿੰਘ ਜਿੰਦੀ ਸਰਪੰਚ, ਹਰਪ੍ਰੀਤ ਸਿੰਘ ਪ੍ਰਧਾਨ ਐਨ.ਐਫ.ਐਲ., ਪਰਮਜੀਤ ਸਿੰਘ ਨੰਗਲ, ਪਿ੍ਤਪਾਲ ਸਿੰਘ ਗਿੱਲ, ਹਰਪ੍ਰੀਤ ਕੌਰ ਨੰਬਰਦਾਰ, ਦਿਲਬਾਗ ਸਿੰਘ ਜ਼ਿਲ੍ਹਾ ਜਿਲੇਦਰ, ਮਹਿੰਦਰ ਸਿੰਘ ਸਾਬਕਾ ਸਰਪੰਚ ਖ਼ਾਨਪੁਰ, ਅਮਰਜੀਤ ਸਿੰਘ ਮਾਨ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਮਹਾਲੀ, ਬਲਰਾਜ ਸਿੰਘ ਸਾਬਕਾ ਕਾਨੰੂਗੋ, ਪਿ੍ੰਸੀਪਲ ਰਾਮ ਗੋਪਾਲ ਚੌਧਰੀ, ਰਿੰਕੂ ਸਰਪੰਚ ਸੈਣੀ ਮਾਜਰਾ, ਸੁਮਿਤ ਭਾਰਦਵਾਜ ਸਰਪੰਚ ਜਿੰਦਵੜੀ, ਅਮਰਜੀਤ ਸਿੰਘ ਸਰਪੰਚ, ਐਸ.ਐਚ.ਓ. ਹਰਬੰਸ ਸਿੰਘ, ਕਾਮਰੇਡ ਸੁਰਜੀਤ ਸਿੰਘ ਢੇਰ, ਭਗਵੰਤ ਸਿੰਘ ਅਟਵਾਲ ਥਲੂਹ, ਰਾਜਕੁਮਾਰ ਸਬ ਇੰਸਪੈਕਟਰ, ਪਿ੍ੰਸੀਪਲ ਅਰਵਿੰਦ ਕੁਮਾਰ ਸ਼ਰਮਾ, ਤਰ ਤੇਗਵੀਰ ਸਿੰਘ ਤੇਗੀ, ਵੀਰ ਬਿਕਰਮਜੀਤ ਸਿੰਘ ਰਾਜਾ, ਨੰਬਰਦਾਰ ਸਿਮਰਨਦੀਪ ਸਿੰਘ ਭੱਠਲ, ਸੁਭਾਸ਼ ਚੰਦਰ ਚੌਹਾਨ, ਹਰਿੰਦਰ ਪਾਲ ਸਿੰਘ ਰੇਲਵੇ ਰੋਡ, ਰਘਵੀਰ ਸਿੰਘ ਬੈਂਸ, ਡਾਕਟਰ ਅਮਰਜੀਤ ਸਿੰਘ, ਨਰਿੰਦਰ ਸਿੰਘ ਰੇਲਵੇ ਰੋਡ ਆਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਸਕੂਲ ਦੇ ਬੋਰਡ ਦੀਆਂ ਪ੍ਰੀਖਿਆਵਾਂ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਦਾ ਕੀਤਾ ਸਨਮਾਨ <br/... ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਦਾਖ਼ਲਿਆਂ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ <br/>
Ad Position 24