ਨੂਰਪੁਰ ਬੇਦੀ, 20 ਮਈ (ਹਰਦੀਪ ਸਿੰਘ ਢੀਂਡਸਾ)- ਸ੍ਰੀ ਰਾਧਾ ਕਿ੍ਸ਼ਨ ਸਤਿਸੰਗ ਘਰ, ਨੂਰਪੁਰ ਬੇਦੀ ਵਿਖੇ 21 ਮਈ ਨੂੰ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਰਾਸ਼ਟਰੀ ਸੰਤ ਬਾਬਾ ਬਾਲ ਜੀ (ਊਨਾ ਵਾਲੇ) ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ, ਜੋ ਦੁਪਿਹਰ 1:00 ਵਜੇ ਆਪਣੇ ਰਸਭਿੰਨੀਆਂ ਪ੍ਰਵਚਨਾਂ ਤੇ ਪਵਿੱਤਰ ਭਜਨ ਬੰਦਗੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਸੰਗ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮਹਾਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸ੍ਰੀ ਰਾਧਾ ਕਿ੍ਸ਼ਨ ਸਤਿਸੰਗ ਘਰ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ | ਸਮਾਗਮ ਦੌਰਾਨ ਆਉਣ ਵਾਲੀਆਂ ਹਜ਼ਾਰਾਂ ਸੰਗਤਾਂ ਲਈ ਪ੍ਰਭੂ ਕਾ ਅਟੁੱਟ ਲੰਗਰ ਤੇ ਵਿਸ਼ੇਸ਼ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ ਹੈ |