11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 7 'ਚ ਵੱਡੀ ਗਿਣਤੀ ਲੋਕਾਂ ਦਾ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਦਾਅਵਾ <br/>

Ad Position 21
No active advertisement
ਅਜੀਤ ਡੈਸਕ 21-05-2026
ਰੂਪਨਗਰ, 20 ਮਈ (ਸਟਾਫ਼ ਰਿਪੋਰਟਰ)- ਰੂਪਨਗਰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 7 ਵਿਚ ਦਾਅਵਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਲੋਕ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਤੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਰੂਪਨਗਰ ਦੇ ਹਰ ਵਾਰਡ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾਣਗੇ ਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਵਾਈ ਵਿਕਰੇਤਾਵਾਂ ਦੀ ਹੜਤਾਲ ਦਾ ਰਿਹਾ ਪੂਰਾ ਅਸਰ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਮਜੀਠਾ ਦੇ ਡੀ.ਐਸ.ਪੀ. ਿਖ਼ਲਾਫ਼ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਗਨੀਵ ਕੌਰ ਮਜੀਠੀਆ ਨਾਲ ਬਦਸਲੂਕੀ ਕਰ...
Ad Position 24