11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਦਵਾਈ ਵਿਕਰੇਤਾਵਾਂ ਦੀ ਹੜਤਾਲ ਦਾ ਰਿਹਾ ਪੂਰਾ ਅਸਰ <br/>

Ad Position 21
No active advertisement
ਅਜੀਤ ਡੈਸਕ 21-05-2026
ਸ੍ਰੀ ਅਨੰਦਪੁਰ ਸਾਹਿਬ, 20 ਮਈ (ਕਰਨੈਲ ਸਿੰਘ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੇ ਸੱਦੇ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਵਾਈ ਵਿਕਰੇਤਾਵਾਂ ਨੂੰ ਆਪਣੇ ਆਪਣੇ ਕਾਰੋਬਾਰ ਬੰਦ ਕਰਕੇ ਹੜਤਾਲ ਨੂੰ ਪੂਰਾ ਸਮਰਥਨ ਦਿੱਤਾ | ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਰੂਪਨਗਰ ਡਰੱਗਿਸਟਸ ਐਂਡ ਕੈਮਿਸਟ ਐਸੋਸੀਏਸ਼ਨ ਦੇ ਸਮਰਥਨ ਨਾਲ ਸਥਾਨਕ ਦਵਾਈ ਵਿਕਰੇਤਾਵਾਂ ਵਲੋਂ ਬੰਦ ਵਿਚ ਹਿੱਸਾ ਲਿਆ ਗਿਆ | ਇਸ ਸਬੰਧੀ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਆਪਣੀਆਂ ਮੰਗਾਂ ਦੇ ਸਮਰਥਨ 'ਚ ਰੋਸ ਪ੍ਰਗਟਾਇਆ | ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਗੈਰ-ਕਾਨੂੰਨੀ ਅਤੇ ਬਿਨਾਂ ਨਿਯਮਾਂ ਅਧੀਨ ਚੱਲ ਰਹੀਆਂ ਈ-ਫਾਰਮੇਸੀਆਂ ਰਾਹੀਂ ਦਵਾਈਆਂ ਦੀ ਆਨਲਾਈਨ ਵਿੱਕਰੀ ਲੋਕਾਂ ਦੀ ਸਿਹਤ ਲਈ ਖ਼ਤਰਾ ਬਣ ਰਹੀ ਹੈ | ਇਸ ਨਾਲ ਛੋਟੇ ਕੈਮਿਸਟਾਂ ਦੇ ਕਾਰੋਬਾਰ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਵੱਡੀਆਂ ਕਾਰਪੋਰੇਟ ਕੰਪਨੀਆਂ ਵਲੋਂ ਦਵਾਈਆਂ 'ਤੇ ਭਾਰੀ ਛੂਟ ਦਿੱਤੇ ਜਾਣ ਕਾਰਨ ਛੋਟੇ ਦੁਕਾਨਦਾਰਾਂ ਲਈ ਆਪਣਾ ਰੋਜ਼ਗਾਰ ਚਲਾਉਣਾ ਮੁਸ਼ਕਲ ਹੋ ਰਿਹਾ ਹੈ | ਇਸ ਤੋਂ ਇਲਾਵਾ ਪੀ.ਏ.ਸੀ.ਐਸ. ਨੂੰ ਸਿਮਤ ਡਰੱਗ ਲਾਇਸੈਂਸ ਦੇਣ ਦੇ ਫ਼ੈਸਲੇ ਦਾ ਵੀ ਵਿਰੋਧ ਕੀਤਾ ਗਿਆ | ਅਹੁਦੇਦਾਰਾਂ ਨੇ ਕਿਹਾ ਕਿ ਇਸ ਨਾਲ ਦਵਾਈਆਂ ਦੇ ਸਹੀ ਸਟੋਰੇਜ, ਮਰੀਜ਼ਾਂ ਦੀ ਸੁਰੱਖਿਆ ਅਤੇ ਯੋਗ ਫਾਰਮਾਸਿਸਟਾਂ ਦੀ ਉਪਲਬਧਤਾ ਪ੍ਰਭਾਵਿਤ ਹੋ ਸਕਦੀ ਹੈ | ਕੈਮਿਸਟ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਕੈਮਿਸਟ ਭਾਈਚਾਰਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਇੱਕਜੁੱਟ ਹੈ | ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀ ਗੰਦਗੀ ਨਗਰ ਕੌਂਸਲ ਚੋਣਾਂ 'ਚ ਬਣੀ ਸਿਆਸੀ ਮੁੱਦਾ ਅਗਲੀ ਖ਼ਬਰ ਵਾਰਡ ਨੰਬਰ 7 'ਚ ਵੱਡੀ ਗਿਣਤੀ ਲੋਕਾਂ ਦਾ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਦਾਅਵਾ <br/>
Ad Position 24