11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 8 ਵਿਚ ਭਾਜਪਾ ਉਮੀਦਵਾਰ ਜਸਵੀਰ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 21-05-2026
ਰੂਪਨਗਰ, 20 ਮਈ (ਗੁਰਪ੍ਰੀਤ ਸਿੰਘ ਹੁੰਦਲ)- ਰੂਪਨਗਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਤਹਿਤ ਵਾਰਡ ਨੰਬਰ 8 ਤੋਂ ਭਾਜਪਾ ਉਮੀਦਵਾਰ ਜਸਵੀਰ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਵਲੋਂ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਅਤੇ ਵਾਰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਜਸਵੀਰ ਕੌਰ ਨੂੰ ਸਮਰਥਨ ਦਿੱਤਾ | ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਲੋਕ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਲਈ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ ਅਤੇ ਇਸ ਵਾਰ ਪਾਰਟੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਜਸਵੀਰ ਕੌਰ ਨੇ ਵਾਰਡ ਦੇ ਵਿਕਾਸ, ਸਫਾਈ ਤੇ ਪੀਣ ਵਾਲੇ ਪਾਣੀ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਜ਼ਿੰਦਗੀ ਦੇ ਲੰਬੇ ਸੰਘਰਸ਼ ਬਾਅਦ ਦੇਸ ਰਾਜ ਸੈਣੀ ਜ਼ਿਲ੍ਹਾ ਪ੍ਰੀਸ਼ਦ ਦੀ ਉਪ ਚੇਅਰਮੈਨੀ ਤੱਕ ਅੱਪੜੇ <br/> ਅਗਲੀ ਖ਼ਬਰ ਪਿਛਲੀ ਕਾਰਗੁਜ਼ਾਰੀ ਦੇ ਆਧਾਰ 'ਤੇ ਵੋਟ ਪਾਉਣ ਲੋਕ : ਭੁਪਿੰਦਰ ਸਿੰਘ ਸੈਣੀ <br/>
Ad Position 24