ਸ੍ਰੀ ਅਨੰਦਪੁਰ ਸਾਹਿਬ, 20 ਮਈ (ਜੇ.ਐਸ. ਨਿਕੂਵਾਲ)- ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵਾਰਡ ਨੰਬਰ 1 ਵਿਚ ਇੱਕ ਚੋਣ ਰੈਲੀ ਕਰ ਕੇ ਆਪ ਸਰਕਾਰ ਵਲੋਂ ਅਕਾਲੀ ਵਰਕਰਾਂ ਨਾਲ ਕੀਤੀਆ ਜਾ ਰਹੀਆਂ ਧੱਕੇਸ਼ਾਹੀਆਂ ਦਾ ਪਰਦਾਫਾਸ਼ ਕੀਤਾ ਤੇ ਸਰਕਾਰ ਵੱਲੋਂ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਦਿੱਤੀਆ ਜਾ ਰਹੀਆਂ ਧਮਕੀਆਂ ਦੀ ਡਟ ਕੇ ਨਿਖੇਧੀ ਕੀਤੀ | ਭਾਈ ਚਾਵਲਾ ਨੇ ਅਕਾਲੀ ਸਰਕਾਰਾਂ ਸਮੇਂ ਹੋਏ ਵਿਕਾਸ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਤੇ ਲੋਕਾਂ ਨੂੰ ਅਕਾਲੀ ਦਲ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਯੂਥ ਅਕਾਲੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਬੀਬੀ ਭੁਪਿੰਦਰ ਕੌਰ, ਧਨਵੰਤ ਕੌਰ, ਕੁਲਵੰਤ ਕੌਰ, ਜਸਵਿੰਦਰ ਕੌਰ, ਜਸਬੀਰ ਸਿੰਘ, ਸੁਰਿੰਦਰ ਸਿੰਘ ਟੇਲਰ ਮਾਸਟਰ, ਹਰਦੀਪ ਸਿੰਘ, ਦਵਿੰਦਰ ਸਿੰਘ ਢਿੱਲੋਂ, ਜਗਨੰਦਨ ਸਿੰਘ, ਬਿੱਕਰ ਸਿੰਘ ਕਲੋਤਾ, ਰਣਬੀਰ ਸਿੰਘ ਕੋਟ ਬਾਲਾ, ਅਮਰੀਕ ਸਿੰਘ, ਤਰਸੇਮ ਸਿੰਘ, ਮੋਹਨ ਸਿੰਘ ਆਦਿ ਹਾਜ਼ਰ ਸਨ |