ਮੋਰਿੰਡਾ, 20 ਮਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੈਡਮ ਮਨਜੀਤ ਕੌਰ ਵਲੋਂ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ | ਚੋਣ ਪ੍ਰਚਾਰ ਮੌਕੇ ਉਹਨਾਂ ਕਿਹਾ ਕਿ ਵਾਰਡ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ | ਉਹ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ | ਇਸ ਮੌਕੇ ਰੋਹਿਤ ਵਸ਼ਿਸਟ, ਗੋਲਡੀ ਬਿੰਬਰਾ, ਬਲਜਿੰਦਰ ਕੌਰ, ਮਨਦੀਪ ਕੌਰ, ਨਿਸ਼ੂ, ਪਰਮਜੀਤ ਕੌਰ, ਬਲਦੇਵ ਕੌਰ, ਬਲਜਿੰਦਰ ਕੌਰ ਢੀਂਡਸਾ, ਅਮਰਜੀਤ ਕੌਰ, ਬਲਦੇਵ ਕੌਰ, ਨਛੱਤਰ ਸਿੰਘ ਸੈਕਟਰੀ, ਧਰਮ ਸਿੰਘ, ਬਲਵਿੰਦਰ ਸਿੰਘ, ਕੇਵਲ ਜੋਸ਼ੀ, ਜਗਮੋਹਨ ਸਿੰਘ ਆਦਿ ਮੌਜੂਦ ਸਨ |