ਮੋਰਿੰਡਾ, 20 ਮਈ (ਪਿ੍ਤਪਾਲ ਸਿੰਘ)- ਸਥਾਨਕ ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਮਨਦੀਪ ਕੌਰ ਨੇ ਆਪਣਾ ਚੋਣ ਦਫ਼ਤਰ ਖੋਲਿ੍ਹਆ ਜਿਸ ਦਾ ਉਦਘਾਟਨ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਕੀਤਾ | ਇਸ ਸੰਬੰਧੀ ਅਕਾਲੀ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਹਰਮੋਹਣ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਰੜੀ ਅਲੋਚਨਾਂ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਫੇਲ੍ਹ ਸਾਬਤ ਹੋਈ ਹੈ | ਰੋਜ਼ਾਨਾ ਨਿਰਦੋਸ਼ ਲੋਕਾਂ ਦੇ ਕਤਲ ਹੋ ਰਹੇ ਹਨ | ਅਮਨ ਕਾਨੂੰਨ ਭੰਗ ਹੋ ਚੁੱਕਿਆ ਹੈ | ਭਿ੍ਸ਼ਟਾਚਾਰ ਦਾ ਬੋਲਬਾਲਾ ਹੈ | ਇਸ ਲਈ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਤੋਂ ਨਿਰਾਸ਼ ਹੈ ਇਸ ਸਰਕਾਰ ਨੂੰ ਚਲਦਾ ਕਰਨ ਲਈ ਸਹੀ ਸਮੇਂ ਦੀ ਇੰਤਜ਼ਾਰ ਕਰ ਰਿਹਾ ਹੈ | ਉਹਨਾਂ ਨੇ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਮਨਦੀਪ ਕੌਰ ਨੂੰ ਤੱਕੜੀ ਚੋਣ ਨਿਸ਼ਾਨ ਤੇ ਵੱਧ ਤੋਂ ਵੱਧ ਵੋਟਾਂ ਪਾਕੇ ਜਤਾਓ | ਇਸ ਮੌਕੇ ਜੋਗਾ ਸਿੰਘ, ਮੁਹੰਮਦ ਇਕਬਾਲ, ਬਿਕਰਮਜੀਤ ਸਿੰਘ ਵਿੱਕੀ, ਡਾ. ਯਾਦਵਿੰਦਰ ਸਿੰਘ, ਗੁਰਚਰਨ ਸਿੰਘ ਬਮਨਾੜਾ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਰਤਨਗੜ੍ਹ, ਗੁਰਮੀਤ ਗੀਤਾ ਮੋਰਿੰਡਾ, ਸਤਵਿੰਦਰ ਸਿੰਘ, ਧਰਮਿੰਦਰ ਸਿੰਘ ਗਿੱਲ, ਗੁਰਿੰਦਰ ਸਿੰਘ, ਸੁਪਿੰਦਰ ਸਿੰਘ, ਦਿਲਪ੍ਰੀਤ ਸਿੰਘ, ਅਮਰਜੀਤ ਕੌਰ ਅਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ |