ਨੂਰਪੁਰ ਬੇਦੀ, 21 ਮਈ (ਹਰਦੀਪ ਸਿੰਘ ਢੀਂਡਸਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਅਤੇ ਭਾਈ ਸਾਹਿਬ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਮਹਾਨ ਉਪਰਾਲਾ ਸਦਕੇ ਸ੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਦਾ 17ਵਾਂ ਮਹਾਨ ਗੁਰਮਤਿ ਸਮਾਗਮ ਪਿੰਡ ਬੈਂਸ ਵਿਖੇ 24 ਮਈ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਰਕੇ ਇਸ ਸਮਾਗਮ ਸ਼ਾਮ ਦਾ ਸਮਾਂ ਬਦਲੀ ਕਰਕੇ ਸਵੇਰੇ 7 ਤੋਂ 9 ਵਜੇ ਤੱਕ ਹੋਵੇਗਾ | ਇਸੇ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਬੈਂਸ ਵਿਖੇ ਇੱਕ ਜ਼ਰੂਰੀ ਮੀਟਿੰਗ ਰੱਖੀ ਗਈ, ਜਿਸ ਵਿਚ ਗੁਰਦਵਾਰਾ ਪ੍ਰਬੰਧਕ ਕਮੇਟੀ ਬੈਂਸ ਤੇ ਇਲਾਕੇ ਦੀਆਂ ਸੰਗਤਾਂ ਨੇ ਸਮਾਗਮ ਚੜ੍ਹਦੀ ਕਲ੍ਹਾ ਨਾਲ ਮਨਾਉਣ ਲਈ ਆਪਣੇ ਚੰਗੇ ਸੁਝਾਅ ਵੀ ਸਾਂਝੇ ਕੀਤੇ | ਪ੍ਰਧਾਨ ਭਾਗ ਸਿੰਘ ਤੇ ਜੇ.ਈ. ਹਰਮਿੰਦਰ ਸਿੰਘ ਬੈਂਸ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਸਮਾਗਮ ਵਿਚ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ | ਕਮੇਟੀ ਮੈਬਰ ਕਰਨੈਲ ਸਿੰਘ ਭਾਉਵਾਲ ਤੇ ਧਰਮ ਪਾਲ ਸਿੰਘ ਨੇ ਕਿਹਾ ਕਿ ਸਾਡੇ ਇਲਾਕੇ ਦੇ ਚੰਗੇ ਭਾਗ ਹਨ ਕੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਇਹ ਸਮਾਗਮ ਨਿਸ਼ਕਾਮ ਸੇਵਾ ਕਿਤੀ ਜਾ ਰਹੀ ਹੈ | ਇਸ ਮੌਕੇ ਗੁਰਦੁਆਰਾ ਬੈਂਸ ਦੇ ਪ੍ਰਧਾਨ ਭਾਗ ਸਿੰਘ, ਬਾਬਾ ਰਣਜੀਤ ਸਿੰਘ, ਹਰਮਿੰਦਰ ਸਿੰਘ, ਬਾਬਾ ਮਹਿੰਦਰ ਸਿੰਘ, ਗਿਆਨੀ ਹਰਦਿਆਲ ਸਿੰਘ, ਧਰਮ ਸਿੰਘ, ਪ੍ਰਧਾਨ ਮੱਖਣ ਸਿੰਘ ਬੈਂਸ, ਕਰਨੈਲ ਸਿੰਘ, ਅਮਰਜੀਤ ਸਿੰਘ, ਪਰਮਿੰਦਰ ਸਿੰਘ, ਕੁਲਵੀਰ ਸਿੰਘ, ਰਮਨ ਬੈਂਸ, ਇੰਸਪੈਕਟਰ ਦਵਿੰਦਰ ਸਿੰਘ, ਮੱਖਣ ਸਿੰਘ ਬਾਠ, ਮਨਿੰਦਰ ਸਿੰਘ, ਕਰਨੈਲ ਸਿੰਘ ਭਾਉਵਾਲ, ਧਰਮਪਾਲ ਸਿੰਘ ਅਨੰਦਪੁਰ ਸਾਹਿਬ, ਭਾਈ ਨਿਰਮਲ ਸਿੰਘ, ਹਰਜਿੰਦਰ ਸਿੰਘ ਭਾਓਵਾਲ, ਅਮਰੀਕ ਸਿੰਘ ਜੇਈ, ਲਖਵਿੰਦਰ ਸਿੰਘ ਸੈਣੀ ਮਾਜਰਾ, ਅਮਰੀਕ ਸਿੰਘ ਆਇਰਨ ਸਟੋਰ ਨੂਰ ਪੁਰ ਬੇਦੀ, ਪਰਮਜੀਤ ਸਿੰਘ ਅਬਿਆਣਾ, ਧਿਆਨ ਸਿੰਘ ਸਰਾਏ, ਕੁਲਵਿੰਦਰ ਸਿੰਘ ਨਾਗਰਾ, ਫੌਜ਼ੀ ਜਸਵੰਤ ਸਿੰਘ ਬਸੀ ਅਤੇ ਹੋਰ ਵੀ ਸੰਗਤਾਂ ਨੇ ਮੀਟਿੰਗ ਵਿਚ ਹਾਜ਼ਰੀਆਂ ਭਰੀਆਂ |