08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਸ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਾਂਝੀ ਰਣਨੀਤੀ ਤਹਿਤ ਕਾਰਵਾਈ ਤੇਜ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਰੂਪਨਗਰ, 21 ਮਈ (ਯਸ਼ਵੰਤ ਬੱਸੀ)- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਵਲੋਂ ਅੱਜ ਨਾਰਕੋ ਕੋਰਡੀਨੇਸ਼ਨ ਸੈਂਟਰ ਪ੍ਰਣਾਲੀ ਅਧੀਨ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ, ਨਸ਼ਾ ਪੀੜਤਾਂ ਦੇ ਇਲਾਜ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਨਿਰੰਤਰ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ ਤੇ ਸਮਾਜਿਕ ਸੰਸਥਾਵਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਮੁਕਤੀ ਕੇਂਦਰਾਂ ਵਿਚ ਆਉਣ ਵਾਲੇ ਨਸ਼ਾ ਪੀੜਤ ਵਿਅਕਤੀਆਂ ਦਾ ਯੋਗ ਇਲਾਜ ਅਤੇ ਕਾਊਾਸਲਿੰਗ ਯਕੀਨੀ ਬਣਾਈ ਜਾਵੇ | ਇਸ ਦੇ ਨਾਲ ਹੀ ਇਲਾਜ ਉਪਰੰਤ ਉਨ੍ਹਾਂ ਦੇ ਪੁਨਰਵਾਸ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾਣ | ਮੀਟਿੰਗ ਦੌਰਾਨ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਵਲੋਂ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 87 ਮਾਮਲੇ ਦਰਜ ਕੀਤੇ ਗਏ ਤੇ 125 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਹੋਰ ਦੱਸਿਆ ਕਿ ਅਪ੍ਰੈਲ ਮਹੀਨੇ ਵਿਚ ਪੁਲਿਸ ਵਲੋਂ ਕਾਰਵਾਈ ਦੌਰਾਨ 178 ਗ੍ਰਾਮ ਹੈਰੋਇਨ, 191 ਗ੍ਰਾਮ ਆਈਸ, 2 ਕਿਲੋ 814 ਗ੍ਰਾਮ ਭੁੱਕੀ, 173 ਗ੍ਰਾਮ ਨਸ਼ੀਲਾ ਪਾਊਡਰ, 4 ਨਸ਼ੀਲੇ ਟੀਕੇ ਤੇ 3 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ |
ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾ ਰਹੀ ਹੈ ਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | (ਬਾਕੀ ਸਫ਼ਾ 6 'ਤੇ)


Ad Position 22
No active advertisement
ਪਿਛਲੀ ਖ਼ਬਰ ਨਵੇਂ ਸਤਿਕਾਰ ਸੋਧ ਕਾਨੂੰਨ ਸਮੇਤ 2008 ਵਾਲਾ ਕਾਨੂੰਨ ਵੀ ਰੱਦ ਕੀਤਾ ਜਾਵੇ-ਪੰਚ ਪ੍ਰਧਾਨੀ ਜਥਾ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਤਖ਼ਤਗੜ੍ਹ ਇਕਾਈ ਦੀ ਵਰਚੂਅਲ ਮੀਟਿੰਗ <br/>
Ad Position 24