ਸ੍ਰੀ ਅਨੰਦਪੁਰ ਸਾਹਿਬ, 22 ਮਈ (ਜੇ ਐਸ ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਕਾਫ਼ੀ ਤੇਜ਼ ਹੋ ਗਈਆਂ ਹਨ | ਸ੍ਰੀ ਅਨੰਦਪੁਰ ਸਾਹਿਬ ਦੇ 13 ਵਾਰਡਾਂ ਵਿਚ ਚੋਣ ਲੜ ਰਹੇ ਉਮੀਦਵਾਰਾਂ ਵਲੋਂ ਆਉਣ ਵਾਲੀ ਚੋਣਾਂ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਵਾਰਡ ਨੰਬਰ 7 ਤੋਂ ਪਰਮਜੀਤ ਸਿੰਘ ਵਾਲੀਆ ਉਰਫ਼ ਕਾਲਾ ਵਾਲੀਆ ਦੀ ਪਤਨੀ ਬੀਬੀ ਤਰਲੋਚਨ ਕੌਰ ਵਾਲੀਆ ਵੱਲੋਂ ਵੀ ਤੱਕੜੀ ਦੇ ਚੋਣ ਨਿਸ਼ਾਨ 'ਤੇ ਚੋਣ ਲੜੀ ਜਾ ਰਹੀ ਹੈ | ਉਨ੍ਹਾਂ ਵਲੋਂ ਆਪਣੇ ਸਮਰਥਕਾਂ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਗਈ ਹੈ | ਵਾਰਡ ਨੰਬਰ 7 ਦੇ ਵੋਟਰਾਂ ਵਲੋਂ ਬੀਬੀ ਤਰਲੋਚਨ ਕੌਰ ਵਾਲੀਆ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਤਰਲੋਚਨ ਕੌਰ ਵਾਲੀਆ ਨੇ ਇਸ ਮੌਕੇ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਤੱਕੜੀ ਦੇ ਚੋਣ ਨਿਸ਼ਾਨ 'ਤੇ ਮੋਹਰ ਲਗਾ ਕੇ ਵਾਰਡ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਦੇਣ |