02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 9 'ਚ ਅਭਿਸ਼ੇਕ ਭੱਟੀ ਵਲੋਂ ਚੋਣ ਪ੍ਰਚਾਰ ਤੇਜ਼ <br/>

Ad Position 21
No active advertisement
ਅਜੀਤ ਡੈਸਕ 23-05-2026
ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 9 ਤੋਂ ਭਾਜਪਾ ਉਮੀਦਵਾਰ ਅਭਿਸ਼ੇਕ ਭੱਟੀ ਵਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਦੌਰਾਨ ਉਨ੍ਹਾਂ ਭਾਜਪਾ ਵਰਕਰਾਂ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਤੇ 26 ਮਈ ਨੂੰ ਕਮਲ ਦੇ ਫੁੱਲ ਦੇ ਨਿਸ਼ਾਨ 'ਤੇ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਰਕਲ ਪ੍ਰਧਾਨ ਜਗਦੀਸ਼ ਕਾਜਲਾ ਤੇ ਮਦਨ ਸ਼ੋਂਕੀ ਵੀ ਮੌਜੂਦ ਰਹੇ | ਆਗੂਆਂ ਨੇ ਕਿਹਾ ਕਿ ਭਾਜਪਾ ਵਿਕਾਸ ਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਹੈ ਤੇ ਲੋਕਾਂ ਵਲੋਂ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਅਭਿਸ਼ੇਕ ਭੱਟੀ ਨੇ ਕਿਹਾ ਕਿ ਜੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਨੰਬਰ 9 ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਚੋਣ ਪ੍ਰਚਾਰ ਦੌਰਾਨ ਭਾਜਪਾ ਵਰਕਰਾਂ ਅਤੇ ਵਾਰਡ ਵਾਸੀਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 6 ਵਿਚ ਨੀਤੂ ਕਪਿਲਾ ਦੇ ਚੋਣ ਦਫ਼ਤਰ ਦਾ ਉਦਘਾਟਨ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 6 ਤੋਂ 'ਆਪ' ਉਮੀਦਵਾਰ ਇੰਦਰਜੀਤ ਸਿੰਘ ਅਰੋੜਾ ਵਲੋਂ ਘਰੋਂ ਘਰੀਂ ਚੋਣ ਪ੍ਰਚਾਰ <...
Ad Position 24
No active advertisement