02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ

Ad Position 21
No active advertisement
ਅਜੀਤ ਡੈਸਕ 23-05-2026
ਰੂਪਨਗਰ, 22 ਮਈ (ਗੁਰਪ੍ਰੀਤ ਸਿੰਘ ਹੁੰਦਲ)- ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਅਕਸ਼ਿਤਾ ਗੁਪਤਾ ਵਲੋਂ ਜਾਰੀ ਹੁਕਮਾਂ ਅਨੁਸਾਰ ਧਾਰਾ 163 ਅਧੀਨ ਜ਼ਿਲ੍ਹਾ ਰੂਪਨਗਰ ਵਿਚ 26 ਮਈ 2026 ਨੂੰ ਹੋ ਰਹੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਅਸਲਾ ਲਾਇਸੰਸ ਧਾਰਕਾਂ ਲਈ ਆਪਣੇ ਨਾਲ ਹਥਿਆਰ ਲੈ ਕੇ ਚੱਲਣ ਜਾਂ ਕੈਰੀ ਕਰਨ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਗਰ ਕੌਂਸਲ ਰੂਪਨਗਰ, ਮੋਰਿੰਡਾ, ਸ੍ਰੀ ਅਨੰਦਪੁਰ ਸਾਹਿਬ, ਨੰਗਲ, ਸ੍ਰੀ ਚਮਕੌਰ ਸਾਹਿਬ ਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੀ ਹਦੂਦ ਅੰਦਰ ਹੀ ਇਹ ਪਾਬੰਦੀ ਲਾਗੂ ਕੀਤੀ ਗਈ ਸੀ ਪਰ ਹੁਣ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਦੀ ਸਮੂਹ ਹਦੂਦ ਵਿਚ ਅਸਲ੍ਹਾ ਲਾਇਸੰਸੀਆਂ ਵਲੋਂ ਹਥਿਆਰ ਨਾਲ ਲੈ ਕੇ ਚੱਲਣ 'ਤੇ ਮੁਕੰਮਲ ਪਾਬੰਦੀ ਲਾਗੂ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਜਾਅਲੀ ਵੋਟਾਂ ਸੰਬੰਧੀ ਚੋਣ ਕਮਿਸ਼ਨ ਨੂੰ ਭਾਜਪਾ ਨੇ ਭੇਜੀ ਲਿਖਤੀ ਸ਼ਿਕਾਇਤ-ਡਾਕਟਰ ਸੁਭਾਸ਼ ਸ਼ਰਮਾ <br/> ਅਗਲੀ ਖ਼ਬਰ ਵਾਰਡ ਨੰਬਰ 6 ਵਿਚ ਨੀਤੂ ਕਪਿਲਾ ਦੇ ਚੋਣ ਦਫ਼ਤਰ ਦਾ ਉਦਘਾਟਨ <br/>
Ad Position 24
No active advertisement