02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 14 ਵਿਚ ਭਾਜਪਾ ਉਮੀਦਵਾਰ ਪ੍ਰੀਤੀ ਸ਼ਰਮਾ ਵਲੋਂ ਘਰ-ਘਰ ਪ੍ਰਚਾਰ ਤੇਜ਼ <br/>

Ad Position 21
No active advertisement
ਅਜੀਤ ਡੈਸਕ 23-05-2026
ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 14 ਤੋਂ ਭਾਜਪਾ ਉਮੀਦਵਾਰ ਪ੍ਰੀਤੀ ਸ਼ਰਮਾ ਵਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਦੌਰਾਨ ਉਨ੍ਹਾਂ ਭਾਜਪਾ ਵਰਕਰਾਂ ਨਾਲ ਮਿਲ ਕੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ 26 ਮਈ ਨੂੰ ਕਮਲ ਦੇ ਫੁੱਲ ਦੇ ਨਿਸ਼ਾਨ 'ਤੇ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਰਕਲ ਪ੍ਰਧਾਨ ਜਗਦੀਸ਼ ਕਾਜਲਾ, ਅਭਿਸ਼ੇਕ ਅਗਨੀਹੋਤਰੀ ਤੇ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਆਗੂਆਂ ਨੇ ਕਿਹਾ ਕਿ ਭਾਜਪਾ ਵਿਕਾਸ ਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਹੈ ਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਪ੍ਰੀਤੀ ਸ਼ਰਮਾ ਨੇ ਕਿਹਾ ਕਿ ਜੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਨੰਬਰ 14 ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੇ ਚੋਣ ਦਫ਼ਤਰ ਦਾ ਉਦਘਾਟਨ <br/> ਅਗਲੀ ਖ਼ਬਰ ਨੰਗਲ ਨਗਰ ਕੌਂਸਲ ਚੋਣਾਂ ਨੂੰ ਸਿਆਸੀ ਸੈਮੀਫਾਈਨਲ ਵਜੋਂ ਲੜ ਕੇ ਸ਼ਹਿਰੀ ਵੋਟਰਾਂ ਦੀ ਨਬਜ਼ ਪਛਾਣਨ ਲੱਗੀ ਭਾਜਪਾ <br/>...
Ad Position 24
No active advertisement