02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੇ ਚੋਣ ਦਫ਼ਤਰ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 23-05-2026
ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਚੌਣਾਂ ਲਈ ਸ੍ਰੀ ਚਮਕੌਰ ਸਾਹਿਬ ਤੋਂ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਸਥਾਨਕ ਕਮਲ ਪੈਲਸ ਸਾਹਮਣੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਕੀਤੇ ਜਾਪ ਦੇ ਭੋਗ ਉਪਰੰਤ ਕੀਤਾ ਗਿਆ | ਇਸ ਮੌਕੇ ਹਾਜ਼ਰ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਸ. ਮਾਂਗਟ ਨੇ ਕਿਹਾ ਕਿ ਉਨ੍ਹਾਂ ਨਗਰ ਕੌਂਸਲ ਦਾ ਪਹਿਲਾਂ ਪ੍ਰਧਾਨ ਹੁੰਦਿਆਂ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਇਆ, ਜਿਸ ਨਾਲ ਸ਼ਹਿਰ ਦਾ ਬਹੁਤ ਤੇਜੀ ਨਾਲ ਵਿਕਾਸ ਹੋਇਆ ਸੀ, ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਲਈ ਉਨ੍ਹਾਂ ਸਮੇਤ ਆਮ ਆਦਮੀ ਪਾਰਟੀ ਦੇ ਸਮੂਹ ਉਮੀਦਵਾਰਾਂ ਨੂੰ ਵੋਟਾਂ ਪਾਈਆਂ ਜਾਣ | ਇਸ ਮੌਕੇ ਜਗਜੀਤ ਸਿੰਘ ਭੰਗੂ, ਬਲਜੀਤ ਸਿੰਘ ਭੰਗੂ, ਸਮਸ਼ੇਰ ਸਿੰਘ ਮੰਗੀ, ਜਗਮੋਹਣ ਸਿੰਘ ਗਿੱਲ, ਭੁਪਿੰਦਰ ਸਿੰਘ ਭੂਰਾ, ਬਲਵਿੰਦਰ ਸਿੰਘ ਭਿੰਦਾ, ਗੁਰਦੀਪ ਸਿੰਘ, ਪਰਮਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਪਿੰਕੀ ਕੌਰ ਦੀ ਚੋਣ ਮੁਹਿੰਮ ਤੇਜ਼ ਅਗਲੀ ਖ਼ਬਰ ਵਾਰਡ ਨੰਬਰ 14 ਵਿਚ ਭਾਜਪਾ ਉਮੀਦਵਾਰ ਪ੍ਰੀਤੀ ਸ਼ਰਮਾ ਵਲੋਂ ਘਰ-ਘਰ ਪ੍ਰਚਾਰ ਤੇਜ਼ <br/>
Ad Position 24
No active advertisement