03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

Ad Position 21
repet_subhas-goyals [Copy P29]
ਸ੍ਰੀ ਚਮਕੌਰ ਸਾਹਿਬ ਵਿਖੇ ਪੁਨਰ ਸੁਰਜੀਤ ਅਕਾਲੀ ਦਲ ਦੀ ਹੋਈ ਮੀਟਿੰਗ ਤੋਂ ਬਾਅਦ ਆਗੂ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 24-05-2026
ਸ੍ਰੀ ਚਮਕੌਰ ਸਾਹਿਬ, 23 ਮਈ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੌਨਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਜ਼ਿਲ੍ਹਾ ਪੈੱ੍ਰਸ ਸਕੱਤਰ ਤੇਜਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿਚ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ, ਜਿਸ ਵਿਚ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਕਿਸੇ ਇੱਕ ਪਾਰਟੀ ਨਾਲ ਗੱਠਜੋੜ ਨਾ ਕਰਕੇ ਬਲਕਿ ਚੰਗੇ ਤੇ ਸਾਫ਼ ਅਕਸ ਦੇ ਉਮੀਦਵਾਰਾਂ ਦੀ ਮਦਦ ਕਰਨ ਦਾ ਅਹਿਮ ਫ਼ੈਸਲਾ ਲਿਆ | ਮੀਟਿੰਗ ਵਿਚ ਜਥੇਬੰਦੀ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ ਤੇ ਨੌਜਵਾਨਾ ਤੇ ਮਹਿਲਾਵਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਦੀ ਆਗੂਆਂ/ਵਰਕਰਾਂ ਨੂੰ ਅਪੀਲ ਕੀਤੀ ਗਈ | ਮੀਟਿੰਗ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਅਤੇ ਸੁਰਜੀਤ ਸਿੰਘ ਰੱਖੜਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਤੋਂ ਭੱਜਣ ਦੀ ਨਿਖੇਧੀ ਕੀਤੀ ਗਈ | ਮੀਟਿੰਗ ਦੌਰਾਨ ਬੇਅੰਤ ਸਿੰਘ ਸ੍ਰੀ ਚਮਕੌਰ ਸਾਹਿਬ (ਪੀ. ਡਬਲਿਊ. ਡੀ.) ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ | ਇਸ ਮੌਕੇ ਸੂਬਾ ਜਨਰਲ ਸਕੱਤਰ ਜਥੇਦਾਰ ਹਰਬੰਸ ਸਿੰਘ ਕੰਧੋਲਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਬਾਬਾ ਹਰਦੀਪ ਸਿੰਘ ਰੂਪਨਗਰ, ਜ਼ਿਲ੍ਹਾ ਜ/ਸ ਅਮਰਜੀਤ ਸਿੰਘ ਢਿੱਲੋਂ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ, ਹਰਜਿੰਦਰ ਸਿੰਘ ਕੁਲਗਰਾਂ, ਨਿਰਭੈ ਸਿੰਘ, ਪਰਗਟ ਸਿੰਘ ਰੌਲੂਮਾਜਰਾ, ਸੇਵਾ ਸਿੰਘ ਭੂਰੜੇ, ਜਗਵਿੰਦਰ ਸਿੰਘ ਬੰਗੀਆ, ਸਵਰਨ ਸਿੰਘ ਸੈਣੀ, ਜਸਵੰਤ ਸਿੰਘ ਥਲੀ, ਹਰਜਿੰਦਰ ਸਿੰਘ ਰੰਗੀਆਂ ਪ੍ਰਧਾਨ ਮੋਰਿੰਡਾ, ਜਸਵੀਰ ਸਿੰਘ ਅਟਾਰੀ ਰਜਿੰਦਰ ਸਿੰਘ ਗਿੱਲ, ਬਹਾਦਰ ਸਿੰਘ ਮਕੜੌਨਾ, ਬੇਅੰਤ ਸਿੰਘ ਸ੍ਰੀ ਚਮਕੌਰ ਸਾਹਿਬ, ਦਰਸ਼ਨ ਸਿੰਘ ਬੰਗੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰਜ਼ੇ ਅਤੇ ਆਰ.ਬੀ.ਆਈ ਦੇ ਸਹਾਰੇ 'ਤੇ ਚੱਲ ਰਹੀਆਂ ਸਰਕਾਰਾਂ-ਰੰਧਾਵਾ ਅਗਲੀ ਖ਼ਬਰ ਜੈਵਿਕ ਵਿਭਿੰਨਤਾ ਨੂੰ ਨੇੜਿਓਾ ਤੱਕਣ ਲਈ ਨੇਚਰ ਟਰੇਲ 'ਚ ਵਿਦਿਆਰਥੀਆਂ ਨੇ ਕੀਤੀ ਨੇਚਰ ਵਾਕ <br/>
Ad Position 24