04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਖ਼ਾਲਸਾ ਕਾਲਜ ਦੇ ਬੀ.ਵਾਕ. ਐੱਮ.ਐੱਲ.ਟੀ. ਦੇ ਸਾਰੇ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਪਲੇਸਮੈਂਟ 'ਚ ਚੁਣੇ ਗਏ ਵਿਦਿਆਰਥੀਆਂ ਨਾਲ ਪਿ੍ੰਸੀਪਲ ਡਾ. ਜਸਵੀਰ ਸਿੰਘ ਤੇ ਹੋਰ | <br/> 25-05-2026
ਸ੍ਰੀ ਅਨੰਦਪੁਰ ਸਾਹਿਬ, 24 ਮਈ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਬੀ.ਵਾਕ, ਐੱਮ.ਐੱਲ.ਟੀ. ਕੋਰਸ ਦੇ ਆਖਰੀ ਸਮੈਸਟਰ ਦੇ ਸਾਰੇ ਵਿਦਿਆਰਥੀਆਂ ਨੇ ਕਾਲਜ ਵਲੋਂ ਕਰਵਾਈ ਗਈ ਪਲੇਸਮੈਂਟ ਡਰਾਈਵ ਦੌਰਾਨ ਨੌਕਰੀਆਂ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਗੌਰਤਲਬ ਹੈ ਕਿ ਇਸ ਕੋਰਸ ਦੇ 100 ਫ਼ੀਸਦੀ ਵਿਦਿਆਰਥੀਆਂ ਦੀ ਪਲੇਸਮੈਂਟ ਹੋਈ ਹੈ ਜੋ ਕਿ ਕਾਲਜ ਲਈ ਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ | ਇਸ ਸੰਬੰਧੀ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਹੁਨਰ ਤੇ ਸਿਖਲਾਈ ਅਧਾਰਿਤ ਕੋਰਸਾਂ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲਜ ਦਾ ਉਦੇਸ਼ ਸਿਰਫ਼ ਡਿਗਰੀ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਦੇਣਾ ਹੈ ਤਾਂ ਜੋ ਉਹ ਭਵਿੱਖ 'ਚ ਸਫ਼ਲ ਹੋਣ ਤੇ ਚੰਗੇ ਨਾਗਰਿਕ ਬਣਕੇ ਦੇਸ਼ ਦੀ ਸੇਵਾ ਕਰਨ | ਉਨ੍ਹਾਂ ਆਖਿਆ ਕਿ ਅਜੋਕੇ ਦੌਰ ਵਿੱਚ ਬੀ.ਵਾਕ. ਐੱਮ.ਐੱਲ.ਟੀ ਦੀ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਸੀਮ ਮੌਕੇ ਹਨ | ਪੀ.ਜੀ. ਭੂਗੋਲ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਬੀ.ਵਾਕ ਪਾਸ ਆਊਟ ਹੋਏ ਸਾਰੇ ਵਿਦਿਆਰਥੀਆਂ ਨੂੰ ਨਾਮਵਰ ਡਾਇਗਨੋਸਟਿਕ ਲੈਬੋਰਟਰੀਆਂ, ਹਸਪਤਾਲਾਂ ਤੇ ਸਿਹਤ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਤੇ ਦਵਾਈਆਂ ਬਣਾਉਣ ਵਾਲੀਆਂ ਫਾਰਮਾਂ ਕੰਪਨੀਆਂ 'ਚ ਵਧੀਆ ਸ਼ੁਰੂਆਤੀ ਤਨਖਾਹ ਪੈਕੇਜ ਨਾਲ ਨੌਕਰੀਆਂ ਪ੍ਰਾਪਤ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਵਿਭਾਗ ਅਧੀਨ ਚੱਲ ਰਹੇ ਬੀ.ਵਾਕ. ਐੱਮ.ਐੱਲ.ਟੀ. ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਡਾਕਟਰੀ ਲੈਬੋਰਟਰੀ ਦੇ ਖੇਤਰ ਵਿਚ ਉੱਚ ਦਰਜੇ ਦੀ ਪੜ੍ਹਾਈ ਕਰਵਾਈ ਜਾਂਦੀ ਹੈ ਤੇ ਇਸ ਖੇਤਰ 'ਚ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ | ਉਨ੍ਹਾਂ ਦੱਸਿਆ ਕਿ ਕਿਸੇ ਵੀ ਖੇਤਰ ਵਿਚ ਬਾਰ੍ਹਵੀ ਪਾਸ ਵਿਦਿਆਰਥੀ ਬੀ.ਵਾਕ. ਐੱਮ.ਐੱਲ.ਟੀ. ਕੋਰਸ 'ਚ ਦਾਖ਼ਲਾ ਲੈ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਵਿਸ਼ਵ ਸ਼ਹਿਦ ਦਿਵਸ ਮਨਾਇਆ <br/> ਅਗਲੀ ਖ਼ਬਰ ਪਿੰਡ ਲਾਲਪੁਰ ਵਿਖੇ ਉੱਚੇ ਡੰਗੇ ਲਗਾਉਣ ਦੇ ਨਿਰਮਾਣ ਕਾਰਜ ਦੇ ਵਿਰੋਧ 'ਚ ਪੀ. ਡਬਲਿਊ. ਡੀ. ਵਿਭਾਗ ਖ਼ਿਲਾਫ਼ ਲੋਕਾਂ ਨੇ ਕੀ...
Ad Position 24