05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਵਿਸ਼ਵ ਸ਼ਹਿਦ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-05-2026
ਨੂਰਪੁਰ ਬੇਦੀ, 24 ਮਈ (ਢੀਂਡਸਾ)- ਤਿ੍ਸ਼ਲਾ ਅਰਥ ਪ੍ਰਾਈਵੇਟ ਲਿਮਟਿਡ ਵਲੋਂ ਪ੍ਰੇਮਜੀਤ ਸਿੰਘ ਦੀ ਰਹਿਨੁਮਾਈ ਹੇਠ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਵਿਸ਼ਵ ਸ਼ਹਿਦ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਮਧੂ-ਮੱਖੀਆਂ ਦੀ ਮਹੱਤਤਾ, ਸ਼ਹਿਦ ਦੇ ਪੌਸ਼ਟਿਕ ਗੁਣਾਂ ਤੇ ਵਾਤਾਵਰਣ ਦੀ ਸੰਭਾਲ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ | ਸਮਾਜ ਸੇਵੀ ਨਰੇਸ਼ ਕਾਂਗੜ ਤੇ ਸਕੂਲ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆ ਕਿ ਵਿਸ਼ਵ ਸ਼ਹਿਦ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਮਧੂ-ਮੱਖੀ ਪਾਲਣ, ਸ਼ਹਿਦ ਦੇ ਸਿਹਤ ਲਾਭਾਂ ਤੇ ਕੁਦਰਤੀ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ | ਤਿ੍ਸ਼ਲਾ ਅਰਥ ਪ੍ਰਾਈਵੇਟ ਲਿਮਟਿਡ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ਼ੁੱਧ ਸ਼ਹਿਦ ਦੇ ਨਮੂਨੇ ਵੀ ਵੰਡੇ ਗਏ ਜਿਸ ਨੂੰ ਸਾਰਿਆਂ ਨੇ ਬਹੁਤ ਸਰਾਹਿਆ | ਵਿਦਿਆਰਥੀਆਂ ਨੇ ਇਸ ਉਪਰਾਲੇ ਵਿਚ ਦਿਲਚਸਪੀ ਦਿਖਾਉਂਦਿਆਂ ਸ਼ਹਿਦ ਤੇ ਮਧੂ-ਮੱਖੀ ਪਾਲਣ ਸਬੰਧੀ ਕਈ ਜਾਣਕਾਰੀਆਂ ਹਾਸਲ ਕੀਤੀਆਂ | ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਤੇ ਤਿ੍ਸ਼ਲਾ ਅਰਥ ਪ੍ਰਾਈਵੇਟ ਲਿਮਟਿਡ ਵਲੋਂ ਕੁਦਰਤ, ਸਿਹਤ ਤੇ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ ਗਿਆ | ਇਸ ਮੌਕੇ ਮੈਡਮ ਸੁਨੀਤਾ ਦੁਵੇਦੀ, ਹਰੀਸ਼ ਸੋਨੀ, ਹਰਸ਼ਰਨ ਸਿੰਘ, ਸੁਰਜੀਤ ਚੌਹਾਨ ਕਾਂਗੜ, ਮੋਹਨ ਲਾਲ ਕਾਂਗੜ, ਕੁਲਵਿੰਦਰ ਰਾਣਾ ਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਸੂਲਪੁਰ ਵਿਖੇ ਸਾਲਾਨਾ ਮੇਲੇ 'ਚ ਕਲਾਕਾਰਾਂ ਤੇ ਕੱਵਾਲਾਂ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਬੀ.ਵਾਕ. ਐੱਮ.ਐੱਲ.ਟੀ. ਦੇ ਸਾਰੇ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ
Ad Position 24