05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬੀ.ਕੇ.ਯੂ. ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਸਿੱਧੂ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ <br/>

Ad Position 21
No active advertisement
ਅਜੀਤ ਡੈਸਕ 25-05-2026
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਸਿੱਧੂ ਸ਼ਾਹਪੁਰ ਬੇਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ਵਲੋਂ ਦਿੱਤੇ ਗਏ ਅਸਤੀਫ਼ੇ ਵਿਚ ਪਰਿਵਾਰਕ ਰੁਝੇਵਿਆਂ ਅਤੇ ਨਿੱਜੀ ਕਾਰਨਾਂ ਨੂੰ ਇਸ ਫ਼ੈਸਲੇ ਦਾ ਮੁੱਖ ਕਾਰਨ ਦੱਸਿਆ ਗਿਆ ਹੈ | ਜਗਬੀਰ ਸਿੰਘ ਸਿੱਧੂ ਨੇ ਨਾ ਸਿਰਫ਼ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਸਗੋਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖ਼ੁਦ ਨੂੰ ਅਲੱਗ ਕਰਨ ਦਾ ਐਲਾਨ ਕੀਤਾ ਹੈ | ਜਗਬੀਰ ਸਿੰਘ ਸਿੱਧੂ ਦੇ ਇਸ ਫ਼ੈਸਲੇ ਨਾਲ ਕਿਸਾਨ ਵਰਗ ਵਿਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਸਰਗਰਮ ਰਹੇ ਹਨ | ਖ਼ਾਸ ਕਰਕੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹੋਏ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ | ਦਿੱਲੀ ਦੀਆਂ ਸਰਹੱਦਾਂ 'ਤੇ ਚੱਲੇ ਲੰਬੇ ਅੰਦੋਲਨ ਵਿਚ ਉਹ ਕਿਸਾਨਾਂ ਨੂੰ ਇਕੱਠਾ ਕਰਨ, ਧਰਨਿਆਂ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਅੱਗੇ ਰਹੇ | ਕਈ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਨਾਲ ਜਥੇਬੰਦੀ ਨੂੰ ਇੱਕ ਤਜਰਬੇਕਾਰ ਆਗੂ ਦੀ ਘਾਟ ਮਹਿਸੂਸ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਇੰਦਰਪ੍ਰੀਤ ਸਿੰਘ ਸੇਠੀ ਦੀ ਯਾਦ 'ਚ ਗੋਪਾਲ ਗਊਸ਼ਾਲਾ ਨੂੰ 40 ਹਜ਼ਾਰ ਰੁਪਏ ਦਾ ਦਾਨ ਅਗਲੀ ਖ਼ਬਰ ਰਸੂਲਪੁਰ ਵਿਖੇ ਸਾਲਾਨਾ ਮੇਲੇ 'ਚ ਕਲਾਕਾਰਾਂ ਤੇ ਕੱਵਾਲਾਂ ਨੇ ਬੰਨਿ੍ਹਆ ਰੰਗ
Ad Position 24