ਰੂਪਨਗਰ 24 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਦਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ | ਜੱਥੇ ਨੂੰ ਰਵਾਨਾ ਕਰਨ ਮੌਕੇ ਗਿਆਨੀ ਤੇਜਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਯਾਤਰਾ ਦੀ ਸਫਲਤਾ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ | ਇਸ ਮੌਕੇ ਸੱਜਣ ਸਿੰਘ, ਲਵਜੀਤ ਸਿੰਘ, ਮਨਪ੍ਰੀਤ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਪਰਨੀਤ ਸਿੰਘ, ਮੰਨਤ ਕੌਰ, ਰੁਪਿੰਦਰ ਕੌਰ, ਨਰੇਸ਼ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਸਬੰਧੀ ਜਾਣਕਾਰੀ ਕੇਸਰ ਸਿੰਘ ਵਲੋਂ ਦਿੱਤੀ ਗਈ |