ਪੁਰਖਾਲੀ, 24 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਪਿੰਡ ਸਿਆਸਤਪੁਰ ਵਿਖੇ ਟੀ ਬੀ ਦੀ ਬਿਮਾਰੀ ਸਬੰਧੀ ਸਕਿਨਿੰਗ ਕੈਂਪ ਲਗਾਇਆ ਗਿਆ | ਜਿਸ ਵਿਚ ਲੋਕਾਂ ਨੂੰ ਟੀ ਬੀ ਦੀ ਬਿਮਾਰੀ ਦੀ ਜਾਣਕਾਰੀ ਦਿੱਤੀ ਗਈ ਅਤੇ ਐਕਸਰੇ ਕਰਕੇ ਲੋਕਾਂ ਦਾ ਫ਼ਰੀ ਚੈੱਕ ਅਪ ਕੀਤਾ ਗਿਆ | ਕੈਪ ਵਿਚ ਲੋਕਾਂ ਨੂੰ ਟੀ ਬੀ ਦੀ ਬਿਮਾਰੀ ਦੇ ਲੱਛਣਾਂ 'ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਹਰਗੋਪਾਲ ਸੈਣੀ ਸਿਹਤ ਕਰਮਚਾਰੀ ਨੇ ਦੱਸਿਆ ਕਿ ਟੀ ਬੀ ਦੀ ਬਿਮਾਰੀ ਦਾ ਇਲਾਜ ਅਤੇ ਟੈੱਸਟ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਟੀ ਬੀ ਦੀ ਬਿਮਾਰੀ ਵਿਚ ਸਾਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਵਿਅਕਤੀ 6 ਮਹੀਨੇ ਦਵਾਈ ਖਾ ਕੇ ਬਿਲਕੁਲ ਠੀਕ ਹੋ ਜਾਂਦਾ ਹੈ | ਸੈਣੀ ਵਲੋਂ ਮਲੇਰੀਆ ਅਤੇ ਡੇਗੂ ਸਬੰਧੀ ਵੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਅਤੇ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਸੈਣੀ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲ਼ੇ ਦੁਆਲੇ ਸਾਫ਼ ਅਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ | ਸੈਣੀ ਵਲੋਂ ਗੰਦੇ ਪਾਣੀ ਨਾਲ ਹੋਣ ਵਾਲੀਆ ਬਿਮਾਰੀਆਂ ਸਬੰਧੀ ਵੀ ਜਾਣਕਾਰੀ ਦਿੱਤੀ | ਲੋਕਾਂ ਨੂੰ ਸੰਤੁਲਿਤ ਖ਼ੁਰਾਕ ਅਤੇ ਟੀਕਾਕਰਨ ਪੋ੍ਰਗਰਾਮ ਬਾਰੇ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਨੇਹਾ ਸੈਣੀ ਸੀ. ਐਚ. ਓ., ਆਰਤੀ ੲ.ੇ ਐਨ. ਐਮ., ਪਰਮਜੀਤ ਕੌਰ ਆਸਾ ਵਰਕਰ, ਗੁਰਿੰਦਰ ਸਿੰਘ, ਸੁਸ਼ੀਲ ਕੁਮਾਰ ਜਮਾਂਦਾਰ ਅਤੇ ਲੇਬਰ ਹਾਜ਼ਰ ਸੀ |