ਨੂਰਪੁਰ ਬੇਦੀ, 24 ਮਈ (ਵਿੰਦਰਪਾਲ ਝਾਂਡੀਆਂ)-ਜੈ ਮਾਤਾ ਨੈਣਾਂ ਦੇਵੀ ਮੰਦਰ ਕਮੇਟੀ ਜਟਵਾਹੜ੍ਹ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਬਤੌਰ ਵਿਸ਼ੇਸ਼ ਮਹਿਮਾਨ ਵੱਜੋ ਸ਼ਾਮਲ ਹੋਏ ਅਖਿਲ ਭਾਰਤੀ ਗੁੱਜਰ ਮਹਾਂ ਸਭਾ ਦੇ ਸੂਬਾ ਪ੍ਰਧਾਨ ਤੇ ਡਾਇਰੈਕਟਰ ਚੌਧਰੀ ਕਮਲ ਚੌਹਾਨ ਟੇਡੇਵਾਲ ਵਲੋਂ ਮੰਦਰ ਕਮੇਟੀ ਨੂੰ ਧਾਰਮਿਕ ਅਤੇ ਲੋਕ ਭਲਾਈ ਦੇ ਕਾਰਜਾਂ ਲਈ 31 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ 'ਤੇ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਦਰਸ਼ ਜੀਵਨ ਜਿਊਣ ਦੀ ਸੇਧ ਪ੍ਰਦਾਨ ਕਰਦੇ ਹਨ | ਉਨ੍ਹਾਂ ਨੇ ਕਿਹਾ ਕਿ ਹਰ ਸਮਰੱਥ ਵਿਅਕਤੀ ਨੂੰ ਆਪਣੀ ਕਮਾਈ ਵਿਚੋਂ ਕੁੱਝ ਹਿੱਸਾ ਧਾਰਮਿਕ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਲਈ ਜ਼ਰੂਰ ਸਮਰਪਿਤ ਕਰਨਾ ਚਾਹੀਦਾ ਹੈ ਤਾਂ ਜੋ ਲੋੜਵੰਦ ਲੋਕਾਂ ਦੀ ਸਹਾਇਤਾ ਹੋ ਸਕੇ | ਮੰਦਰ ਕਮੇਟੀ ਦੇ ਪ੍ਰਧਾਨ ਪਿ੍ਥੀ ਸਿੰਘ, ਨਰੇਸ਼ ਸ਼ਰਮਾ ਨੇ ਕਮਲ ਚੌਹਾਨ ਟੇਡੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਂਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸਮਾਜ ਸੇਵੀ ਲੋਕਾਂ ਦੀ ਸਹਾਇਤਾ ਨਾਲ ਹੀ ਧਾਰਮਿਕ ਅਸਥਾਨਾਂ 'ਤੇ ਲੰਗਰ, ਭੰਡਾਰੇ ਅਤੇ ਹੋਰ ਲੋਕ ਭਲਾਈ ਦੇ ਕੰਮ ਨਿਰੰਤਰ ਚੱਲ ਰਹੇ ਹਨ | ਇਸ ਮੌਕੇ 'ਤੇ ਪਿ੍ੰਸੀਪਲ ਵਰਿੰਦਰ ਸ਼ਰਮਾਂ, ਸੋਹਣ ਲਾਲ ਚੇਚੀ ਕਰਤਾਰਪੁਰ, ਚੌਧਰੀ ਸੁਭਾਸ਼ ਰਾਮਪੁਰ, ਡਾਕਟਰ ਵਿਜੇ ਚੌਧਰੀ, ਨਰਿੰਦਰ ਰੂੜੇਵਾਲ, ਰਾਕੇਸ਼ ਚੌਹਾਨ ਝਾਂਡੀਆਂ, ਸੁਰੇਸ਼ ਭਾਟੀਆ, ਨਰੇਸ਼ ਸ਼ਰਮਾ, ਅਮਰਜੀਤ ਬਿੱਟੂ, ਕੇਸਰ ਸਿੰਘ ਸਾਬਕਾ ਸਰਪੰਚ, ਸਰਪੰਚ ਬਲਵੀਰ ਸਿੰਘ, ਗੁਰਮੀਤ ਸਿੰਘ, ਜੈ ਸਿੰਘ, ਜਗਦੀਸ਼ ਸ਼ਰਮਾ, ਆਦਿ ਹਾਜ਼ਰ