05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

Ad Position 21
No active advertisement
ਮੀਟਿੰਗ ਤੋਂ ਬਾਅਦ ਪੈਨਸ਼ਨਰਜ਼ ਆਗੂ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 25-05-2026
ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕ: ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਹੋਮ ਵਿਖੇ ਹੋਈ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਲਛਮਣ ਸਿੰਘ ਨੇ ਦੱਸਿਆ ਕਿ ਪੈਨਸ਼ਨਰਾਂ ਵਿਚ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ, ਕਿ ਸਾਲ 2022 ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪਹਿਲੀਆਂ ਸਰਕਾਰਾਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਲਈ ਸਤਾ ਵਿਚ ਲਿਆਂਦਾ ਸੀ, ਕਿ ਇਹ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰੇਗੀ ਪ੍ਰੰਤੂ ਇਸ ਸਰਕਾਰ ਨੇ ਕੇਵਲ ਆਈ ਏ ਐਸ ਅਧਿਕਾਰੀਆਂ ਨੂੰ ਮਹਿੰਗਾਈ ਭੱਤਾ ਦੇ ਕੇ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਚ ਪਾੜਾ ਪਾਉਣ ਦਾ ਯਤਨ ਕੀਤਾ ਹੈ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਹੋਰ ਬਕਾਇਆਂ ਬਾਰੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 08-04-2026 ਦੇ ਹੁਕਮਾਂ ਵਿਰੁੱਧ ਅਪੀਲ ਪਾਉਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ, ਜਿਸ ਨਾਲ ਸਰਕਾਰ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਚਿਹਰਾ ਨੰਗਾ ਹੋ ਗਿਆ ਹੈ | ਸੂਬਾ ਪੱਧਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਸਮੇਤ ਤਕਰੀਬਨ 30 ਲੱਖ ਵੋਟਰਾਂ ਨੇ ਮਿੳਾੂਸੀਪਲ ਚੋਣਾ ਵਿਚ ਸਰਕਾਰ ਵਿਰੁੱਧ ਭੁਗਤਣ ਦਾ ਫ਼ੈਸਲਾ ਕੀਤਾ ਹੈ | ਜਿਸ ਦੇ ਮੱਦੇ ਨਜ਼ਰ ਇਸ ਸੰਘ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਸਮੂਹ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਵਿਰੁੱਧ ਵੋਟ ਪਾਈ ਜਾਵੇ | ਇਸ ਸਰਕਾਰ ਦੇ ਤਕਰੀਬਨ 6 ਮਹੀਨੇ ਬਾਕੀ ਬੱਚੇ ਹਨ, ਇਸ ਲਈ ਇਹ ਵੀ ਅਪੀਲ ਕੀਤੀ ਗਈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਿਤੀ 08-04-2026 ਨੂੰ ਕੀਤੇ ਫ਼ੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ ਨਹੀਂ ਤਾਂ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨਤੀਜੇ ਭੁਗਤਣੇ ਪੈਣਗੇ | ਇਸ ਮੌਕੇ ਉਪਰੋਕਤ ਤੋਂ ਇਲਾਵਾ ਪਵਨ ਕੁਮਾਰ ਸੁਪਰਡੈਂਟ, ਗੁਰਦਿਆਲ ਸਿੰਘ ਵਿੱਤ ਸਕੱਤਰ, ਨੌਹਰੀਆ ਸਿੰਘ, ਲੈਕ ਸੁਰਿੰਦਰ ਜੀਤ ਵਰਮਾ, ਬਾਰਾ ਸਿੰਘ ਕੰਗ, ਮਲਕੀਤ ਸਿੰਘ, ਅਮਰ ਸਿੰਘ, ਹਰਚੰਦ ਸਿੰਘ ਜਗਤਪੁਰ, ਮਾਸਟਰ ਸੁਰਿੰਦਰਪਾਲ ਸਿੰਘ, ਮਹਾਂ ਸਿੰਘ ਆਦਿ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਮਾਤਾ ਨੈਣਾਂ ਦੇਵੀਂ ਮੰਦਰ ਕਮੇਟੀ ਜਟਵਾਹੜ੍ਹ ਨੂੰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ 31 ਹਜ਼ਾਰ ਦੀ ਰੁਪਏ ਦੀ ਆਰ...
Ad Position 24