ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਮਿੰਦਰ ਸਿੰਘ ਸੰਨੀ ਇਨਕਲੇਵ ਖਰੜ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ਾਮ 6 ਵਜੇ ਸ਼ੁਰੂ ਹੋਏ ਇਸ ਸਮਾਗਮ ਵਿਚ ਪ੍ਰਸਿੱਧ ਵਿਦਵਾਨ ਗਿਆਨੀ ਜਸਵੰਤ ਸਿੰਘ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ, ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਅਤੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਹੁਲ਼ ਛੱਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ | ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ ਨੇ ਆਈ ਸੰਗਤਾਂ ਅਤੇ ਪ੍ਰਚਾਰਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜਿਕ ਕੁਰੀਤੀਆਂ ਵੱਲ ਭਟਕੀ ਨੌਜਵਾਨ ਪੀੜੀ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਗੌਰਵਮਈ ਇਤਿਹਾਸ ਤੋ ਜਾਣੂ ਕਰਵਾ ਕੇ ਸਿੱਖੀ ਵੱਲ ਪ੍ਰੇਰਿਤ ਕਰਨ ਹਿਤ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਹਰ ਮਹੀਨੇ ਸਮਾਗਮ ਸ਼ੁਰੂ ਕੀਤੇ ਸਮਾਗਮ ਗਏ ਹਨ, ਜਿਨ੍ਹਾਂ ਵਿਚ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪੁੱਜਣ ਦੀ ਅਪੀਲ ਵੀ ਕੀਤੀ | ਇਸ ਮੌਕੇ ਕਥਾ ਵਾਚਕ ਗਿਆਨੀ ਗੁਰਬਾਜ ਸਿੰਘ, ਕੁਲਦੀਪ ਸਿੰਘ ਕੰਗ ਰੀਵਰਲੈਂਡ, ਨਰਿੰਦਰ ਸਿੰਘ ਸੋਲਖੀਆਂ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਵਤਾਰ ਸਿੰਘ ਘੂਮੰਣ, ਜਗਬੀਰ ਸਿੰਘ ਜੱਗੀ ਭੰਗੂ, ਜਗਜੀਤ ਸਿੰਘ ਭੰਗੂ, ਬਾਬਾ ਜੋਗਿੰਦਰ ਸਿੰਘ, ਤਰਲੋਚਨ ਸਿੰਘ ਰਾਂਈਵਾੜਾ, ਸਵਰਨ ਸਿੰਘ ਸੈਣੀ, ਕੁਲਜਿੰਦਰ ਸਿੰਘ ਬੰਬਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |