05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰੂਪਨਗਰ ਨਗਰ ਕੌਂਸਲ ਚੋਣਾਂ ਵਿਚ ਤਰੁਣ ਚੁੱਘ ਨੇ ਭਖਾਈ ਭਾਜਪਾ ਦੀ ਚੋਣ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 25-05-2026
ਰੂਪਨਗਰ, 24 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਇਸੇ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਰੂਪਨਗਰ ਪਹੁੰਚੇ ਅਤੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਰੂਪਨਗਰ ਪਹੁੰਚਣ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਵਲੋਂ ਦੋਵਾਂ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਰਹੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ ਦਿਨ ਨਿੱਘਰਦੀ ਜਾ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਵਿਕਾਸ ਲਈ ਕੋਈ ਢੰਗ ਦਾ ਕੰਮ ਨਹੀਂ ਕਰ ਸਕੀ ਅਤੇ ਸੂਬੇ ਨੂੰ ਗੈਂਗਸਟਰ ਕਲਚਰ ਅਤੇ ਅਪਰਾਧ ਦਾ ਮਾਹੌਲ ਮਿਲਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਮਾਈਨਿੰਗ ਨੀਤੀ ਦਾ ਮਾਮਲਾ ਚੁੱਕਦਿਆਂ ਉਨ੍ਹਾਂ ਕਿਹਾ ਕਿ ਪਾਰਦਰਸ਼ੀ ਮਾਈਨਿੰਗ ਨੀਤੀ ਲਿਆਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਸਪਸ਼ਟਤਾ ਨਹੀਂ ਦਿੱਤੀ ਗਈ | ਤਰੁਣ ਚੁੱਘ ਨੇ ਦਾਅਵਾ ਕੀਤਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਦੀ ਲਹਿਰ ਚੱਲ ਰਹੀ ਹੈ | ਉਨ੍ਹਾਂ ਰੂਪਨਗਰ ਦੇ ਵੋਟਰਾਂ ਨੂੰ ਭਾਜਪਾ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਭਾਜਪਾ ਰੂਪਨਗਰ ਵਿਚ ਮਜ਼ਬੂਤ ਸਥਿਤੀ ਵਿਚ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੇ 21 ਦੇ 21 ਵਾਰਡਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਜਦਕਿ ਹੋਰ ਰਵਾਇਤੀ ਪਾਰਟੀਆਂ ਸਾਰੇ ਵਾਰਡਾਂ ਵਿਚ ਉਮੀਦਵਾਰ ਨਹੀਂ ਲੱਭ ਸਕੀਆਂ | ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਵੱਡਾ ਸਮਰਥਨ ਭਾਜਪਾ ਦੇ ਨਾਲ ਹੈ ਅਤੇ ਨਤੀਜੇ ਭਾਜਪਾ ਦੇ ਹੱਕ ਵਿਚ ਆਉਣਗੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਲਿਆਣ ਵਿਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦੀ ਸ਼ੁਰੂਆਤ ਅਗਲੀ ਖ਼ਬਰ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਲਈ ਕਰਵਾਇਆ ਸਨਮਾਨ ਸਮਾਰੋਹ ਸੰਤ ਕਰਮ ਸਿੰਘ ਅਕੈਡਮੀ ਵਲੋਂ ਜ਼ਿਲ੍ਹ...
Ad Position 24