05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਲਈ ਕਰਵਾਇਆ ਸਨਮਾਨ ਸਮਾਰੋਹ ਸੰਤ ਕਰਮ ਸਿੰਘ ਅਕੈਡਮੀ ਵਲੋਂ ਜ਼ਿਲ੍ਹੇ ਦੇ ਟਾਪਰ ਵਿਦਿਆਰਥੀ ਮੰਨਤਵੀਰ ਸਿੰਘ ਦਾ ਐਕਟਿਵਾ ਨਾਲ ਸਨਮਾਨ

Ad Position 21
No active advertisement
ਜ਼ਿਲ੍ਹੇ ਦੇ ਟਾਪਰ ਵਿਦਿਆਰਥੀ ਮੰਨਤ ਵੀਰ ਸਿੰਘ ਨੂੰ ਐਕਟਿਵਾ ਸਕੂਟਰੀ ਭੇਟ ਕਰਨ ਮੌਕੇ ਮਹਿਮਾਨ ਅਤੇ ਪ੍ਰਬੰਧਕ | <br/> 25-05-2026
ਰੂਪਨਗਰ, 24 ਮਈ (ਸਤਨਾਮ ਸਿੰਘ ਸੱਤੀ)-ਸੰਤ ਬਾਬਾ ਮਾਨ ਸਿੰਘ ਜੀ ਭੇਵੇ ਵਾਲਿਆਂ ਵਲੋਂ ਸਥਾਪਿਤ ਸੰਤ ਕਰਮ ਸਿੰਘ ਅਕੈਡਮੀ ਵਿਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਬੋਰਡ ਨਤੀਜਿਆਂ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਉਹ 28 ਵਿਦਿਆਰਥੀ, ਜਿਨ੍ਹਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਆਪਣੇ ਮਾਤਾ-ਪਿਤਾ ਅਤੇ ਸਟਾਫ਼ ਮੈਂਬਰਾਂ ਸਮੇਤ ਸ਼ਾਮਿਲ ਹੋਏ | ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਾਬਕਾ ਸਰਪੰਚ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬਲਜਿੰਦਰ ਕੌਰ ਸਨ | ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਬਾਬਾ ਸੁਰਜਨ ਸਿੰਘ ਅਤੇ ਬਾਬਾ ਜੁਝਾਰ ਸਿੰਘ ਵੀ ਹਾਜ਼ਰ ਰਹੇ | ਸਮਾਗਮ ਦੌਰਾਨ ਦਸਵੀਂ ਜਮਾਤ ਦੇ ਸੀ.ਬੀ.ਐਸ.ਈ. ਬੋਰਡ ਵਿਚ ਜ਼ਿਲ੍ਹਾ ਟੋਪਰ ਰਹੇ ਮੰਨਤਵੀਰ ਸਿੰਘ, ਜਿਸ ਨੇ 99 ਫ਼ੀਸਦੀ ਅੰਕ ਪ੍ਰਾਪਤ ਕੀਤੇ, ਨੂੰ ਵਿਸ਼ੇਸ਼ ਤੌਰ 'ਤੇ ਐਕਟਿਵਾ ਸਕੂਟਰੀ ਨਾਲ ਸਨਮਾਨਿਤ ਕੀਤਾ ਗਿਆ | ਇਹ ਸਕੂਟਰੀ ਸਾਬਕਾ ਸਰਪੰਚ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬਲਜਿੰਦਰ ਕੌਰ ਵਲੋਂ ਤੋਹਫ਼ੇ ਵਜੋਂ ਭੇਟ ਕੀਤੀ ਗਈ | ਸਮਾਗਮ ਦੌਰਾਨ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਅਕੈਡਮੀ ਦੇ ਸ਼ਾਨਦਾਰ ਨਤੀਜਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਕੂਲ ਦੀ ਮਿਹਨਤ, ਅਨੁਸ਼ਾਸਨ ਅਤੇ ਉੱਚ ਸਿੱਖਿਆ ਮਿਆਰਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ | ਬਾਬਾ ਸੁਰਜਨ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਨੇ ਵੀ ਨਤੀਜਿਆਂ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਲਗਨ ਦੀ ਸ਼ਲਾਘਾ ਕੀਤੀ ਅਤੇ ਸਭ ਦਾ ਧੰਨਵਾਦ ਕੀਤਾ | ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿਚ ਸ਼ਾਮਿਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਲਈ ਵਿਸ਼ੇਸ਼ ਭੋਜਨ ਦਾ ਵੀ ਪ੍ਰਬੰਧ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਨਗਰ ਕੌਂਸਲ ਚੋਣਾਂ ਵਿਚ ਤਰੁਣ ਚੁੱਘ ਨੇ ਭਖਾਈ ਭਾਜਪਾ ਦੀ ਚੋਣ ਮੁਹਿੰਮ <br/> ਅਗਲੀ ਖ਼ਬਰ ਸੰਤ ਕਰਮ ਸਿੰਘ ਅਕੈਡਮੀ ਵਲੋਂ ਜ਼ਿਲ੍ਹੇ ਦੇ ਟਾਪਰ ਵਿਦਿਆਰਥੀ ਮੰਨਤਵੀਰ ਸਿੰਘ ਦਾ ਐਕਟਿਵਾ ਨਾਲ ਸਨਮਾਨ
Ad Position 24