08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਰਕਾਰੀ ਹਸਪਤਾਲ ਸਿੰਘਪੁਰ ਦੀ ਟੀਮ ਵਲੋਂ ਮਧੂਵਨ ਸਕੂਲ 'ਚ ਸਰਵਾਈਕਲ ਕੈਂਸਰ ਤੇ ਐੱਚ. ਪੀ. ਵੀ. ਵੈਕਸੀਨ ਬਾਰੇ ਜਾਗਰੂਕਤਾ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 26-05-2026
ਨੂਰਪੁਰ ਬੇਦੀ, 25 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਚਲਾਈ ਜਾ ਰਹੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ ਹਸਪਤਾਲ ਸਿੰਘਪੁਰ ਦੀ ਸਿਹਤ ਟੀਮ ਵੱਲੋਂ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਵਿਦਿਆਰਥਣਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਵਿਦਿਆਰਥਣਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ. ਪੀ. ਵੀ. ਵੈਕਸੀਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਟੀਕਾ ਲੜਕੀਆਂ ਨੂੰ ਭਵਿੱਖ ਵਿਚ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਤੇ ਸਰਕਾਰ ਵਲੋਂ ਯੋਗ ਉਮਰ ਦੀਆਂ ਬੱਚੀਆਂ ਲਈ ਇਹ ਵੈਕਸੀਨ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ | ਸਿਹਤ ਟੀਮ ਨੇ ਦੱਸਿਆ ਕਿ ਲਗਾਇਆ ਗਿਆ ਇਹ ਟੀਕਾ ਸਭ ਤੋਂ ਵੱਧ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਨਾਲ ਹੋਣ ਵਾਲੇ ਆਮ ਪ੍ਰਭਾਵ ਬਹੁਤ ਹੀ ਹਲਕੇ ਅਤੇ ਅਸਥਾਈ ਹੁੰਦੇ ਹਨ | ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਸਫਾਈ, ਸਿਹਤ ਪ੍ਰਤੀ ਜਾਗਰੂਕਤਾ ਤੇ ਸਮੇਂ-ਸਮੇਂ 'ਤੇ ਡਾਕਟਰੀ ਸਲਾਹ ਲੈਣ ਦੀ ਅਹਿਮੀਅਤ ਬਾਰੇ ਵੀ ਜਾਣੂ ਕਰਵਾਇਆ ਗਿਆ | ਸਿਹਤ ਵਿਭਾਗ ਦੀ ਟੀਮ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਹਰ ਧੀ ਨੂੰ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਪ੍ਰਦਾਨ ਕਰਨਾ ਹੈ | ਇਸ ਮੌਕੇ ਡਾ. ਹਰਪ੍ਰੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ, ਡਾ. ਦਿਨੇਸ਼ ਕੁਮਾਰ ਸੀ.ਐਚ.ਓ, ਮੈਡਮ ਸੁਨੀਲ ਦੇਵੀ ਮਲਟੀਪਰਪਜ਼ ਹੈਲਥ ਵਰਕਰ ਤੇ ਸੁਪਰਵਾਈਜ਼ਰ, ਹਰਜੀਤ ਕੌਰ, ਟੇਕ ਚੰਦ ਤੇ

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ 'ਹੈੱਡ ਬੁਆਏ' ਅਤੇ 'ਹੈੱਡ ਗਰਲ' ਦੀ ਚੋਣ ਅਗਲੀ ਖ਼ਬਰ ਐਡ. ਬਲਵੀਰ ਸਿੰਘ ਭੱਠਲ ਦਾ ਦਿਹਾਂਤ, ਸਸਕਾਰ ਅੱਜ <br/>
Ad Position 24