08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਆਮ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ-ਅਸ਼ਵਨੀ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 26-05-2026
ਨੂਰਪੁਰ ਬੇਦੀ, 25 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿਛਲੇ ਕੁੱਝ ਦਿਨਾਂ ਤੋਂ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਆਮ ਲੋਕਾਂ ਲਈ ਗੰਭੀਰ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ | ਇਸ ਮਸਲੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਹਿੰਗਾਈ ਨੇ ਆਮ ਆਦਮੀ ਦਾ ਜੀਵਨ ਬਹੁਤ ਮੁਸ਼ਕਲ ਬਣਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਹਰ ਵਰਗ ਦੇ ਲੋਕਾਂ 'ਤੇ ਪੈਂਦਾ ਹੈ | ਆਵਾਜਾਈ ਦੇ ਖਰਚੇ ਵਧਣ ਕਾਰਨ ਖਾਣ-ਪੀਣ ਦੀਆਂ ਵਸਤੂਆਂ, ਸਬਜ਼ੀਆਂ, ਦਵਾਈਆਂ ਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਇਸ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਡਗਮਗਾ ਗਿਆ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨ, ਮਜ਼ਦੂਰ, ਛੋਟੇ ਵਪਾਰੀ ਤੇ ਮੱਧ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ | ਕਿਸਾਨਾਂ ਨੂੰ ਖੇਤੀਬਾੜੀ ਲਈ ਟਰੈਕਟਰ, ਟਿਊਬਵੈੱਲ ਤੇ ਹੋਰ ਮਸ਼ੀਨਰੀ ਚਲਾਉਣ ਲਈ ਵਧੇਰੇ ਖਰਚਾ ਕਰਨਾ ਪੈ ਰਿਹਾ ਹੈ ਜਦਕਿ ਟਰਾਂਸਪੋਰਟ ਮਹਿੰਗਾ ਹੋਣ ਕਾਰਨ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਵੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਲਗਾਏ ਜਾ ਰਹੇ ਵੱਖ-ਵੱਖ ਟੈਕਸਾਂ ਕਾਰਨ ਆਮ ਜਨਤਾ ਦੀ ਜੇਬ 'ਤੇ ਵੱਡਾ ਬੋਝ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਐਕਸਾਈਜ਼ ਡਿਊਟੀ ਤੇ ਹੋਰ ਟੈਕਸ ਘਟਾ ਕੇ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾ ਸਕਦੀ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਤੁਰੰਤ ਕਾਬੂ ਪਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਸੈਣੀਮਾਜਰਾ ਵਿਖੇ ਜਾਗਰਣ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੂਰਨ <br/> ਅਗਲੀ ਖ਼ਬਰ ਮਾਂ ਮਨਸਾ ਦੇਵੀ ਬਰਦਾਰ ਵਿਖੇ ਹੋਣ ਵਾਲਾ ਜਾਗਰਣ ਰੱਦ
Ad Position 24