08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨੂਰਪੁਰ ਬੇਦੀ ਵਿਖੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

Ad Position 21
No active advertisement
ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ ਜਥੇਬੰਦੀਆਂ ਦੇ ਆਗੂ | ਤਸਵੀਰ : ਰਾਜੇਸ਼ ਚੌਧਰੀ <br/> 26-05-2026
ਨੂਰਪੁਰ ਬੇਦੀ, 25 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਨੀਤੀਆਂ ਦੇ ਵਿਰੋਧ ਵਿਚ ਨੂਰਪੁਰ ਬੇਦੀ ਸਬ ਡਵੀਜ਼ਨ ਵਿਖੇ ਬਿਜਲੀ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਰੋਸ ਰੈਲੀ ਕੀਤੀ ਗਈ | ਇਸ ਰੈਲੀ ਵਿਚ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ, ਟੈਕਨੀਕਲ ਸਰਵਿਸਜ਼ ਯੂਨੀਅਨ ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਗਰੁੱਪ ਦੇ ਆਗੂਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 30 ਅਪ੍ਰੈਲ 2026 ਨੂੰ ਚੰਡੀਗੜ੍ਹ ਵਿਖੇ ਪਾਵਰਕੌਮ ਮੈਨੇਜਮੈਂਟ ਨਾਲ ਹੋਈ ਮੀਟਿੰਗ ਦੌਰਾਨ ਇਹ ਸਹਿਮਤੀ ਬਣੀ ਸੀ ਕਿ 5 ਮਈ ਤੱਕ ਮੀਟਿੰਗ ਦੇ ਮਿੰਟਸ ਜਾਰੀ ਕਰ ਦਿੱਤੇ ਜਾਣਗੇ, ਪਰੰਤੂ ਮੈਨੇਜਮੈਂਟ ਵਲੋਂ 20 ਮਈ ਨੂੰ ਇਕਤਰਫ਼ਾ ਮਿੰਟਸ ਜਾਰੀ ਕੀਤੇ ਗਏ, ਜਿਨ੍ਹਾਂ ਨੂੰ ਜਥੇਬੰਦੀਆਂ ਨੇ ਰੱਦ ਕਰ ਦਿੱਤਾ ਹੈ | ਆਗੂਆਂ ਨੇ ਕਿਹਾ ਕਿ 24 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰਕੇ ਹੁਣ 7 ਜੂਨ ਨੂੰ ਕਰਨ ਦਾ ਫੈਸਲਾ ਕੀਤਾ ਗਿਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 16 ਅਤੇ 17 ਜੂਨ 2026 ਨੂੰ ਸੂਬਾ ਪੱਧਰੀ ਦੋ ਰੋਜ਼ਾ ਹੜਤਾਲ ਕੀਤੀ ਜਾਵੇਗੀ | ਉਨ੍ਹਾਂ ਮੰਗ ਕੀਤੀ ਕਿ ''ਬਰਾਬਰ ਕੰਮ-ਬਰਾਬਰ ਤਨਖ਼ਾਹU ਦਾ ਸਿਧਾਂਤ ਲਾਗੂ ਕੀਤਾ ਜਾਵੇ | ਨਵੇਂ ਭਰਤੀ ਹੋ ਰਹੇ ਸਹਾਇਕ ਲਾਈਨਮੈਨ ਅਤੇ ਐਲਡੀਸੀ ਕਰਮਚਾਰੀਆਂ ਨੂੰ 35,400 ਰੁਪਏ ਦਾ ਸਕੇਲ ਦਿੱਤਾ ਜਾਵੇ ਅਤੇ ਜੁਲਾਈ 2020 ਤੋਂ ਪਹਿਲਾਂ ਭਰਤੀ ਹੋਏ ਕਰਮਚਾਰੀਆਂ ਨੂੰ , ਜਿਨ੍ਹਾਂ ਦੀ ਤਰੱਕੀ ਬਾਅਦ ਵਿਚ ਹੋਈ, ਉਨ੍ਹਾਂ ਨੂੰ ਵੀ ਇਹੀ ਸਕੇਲ ਲਾਗੂ ਕੀਤਾ ਜਾਵੇ | ਇਸ ਮੌਕੇ ਦੋਵਾਂ ਜਥੇਬੰਦੀਆਂ ਤੋਂ ਭਾਰੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੱਟਾ ਸਬੌਰ ਤੇ ਹਿਆਤਪੁਰ ਸਮੇਤ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਚ ਕੰਨਾਂ ਦਾ ਮੁਫ਼ਤ ਟੈੱਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ
Ad Position 24