ਨੂਰਪੁਰ ਬੇਦੀ, 25 ਮਈ (ਹਰਦੀਪ ਸਿੰਘ ਢੀਂਡਸਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਅਤੇ ਭਾਈ ਸਾਹਿਬ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਮਹਾਨ ਉਪਰਾਲਾ ਸਦਕੇ ਸ੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਦਾ 17ਵਾਂ ਮਹਾਨ ਗੁਰਮਤਿ ਸਮਾਗਮ ਪਿੰਡ ਬੈਂਸ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਭਾਈ ਨਿਰਮਲ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ | ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵਲੋਂ ਗੁਰ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਸਮਾਗਮ ਭਗਤ ਰਵਿਦਾਸ ਜੀ ਦੇ 650 ਸਾਲਾ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾਣਗੇ | ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਨੇ ਜਿੱਥੇ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ ਉੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀ ਨੂੰ ਸਨਮਾਨਿਤ ਕੀਤਾ ਗਿਆ | ਅੱਜ ਦੇ ਇਸ ਮੌਕੇ ਬਾਬਾ ਸਤਨਾਮ ਜੀ ਮੁੱਖ ਪ੍ਰਬੰਧਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਮੁਨਸ਼ੀ ਜੀ, ਭਾਈ ਬਲਬੀਰ ਸਿੰਘ, ਕਰਨੈਲ ਸਿੰਘ ਭਾਉਵਾਲ, ਧਰਮਪਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਬੈਂਸ ਦੇ ਪ੍ਰਧਾਨ ਭਾਗ ਸਿੰਘ, ਬਾਬਾ ਰਣਜੀਤ ਸਿੰਘ, ਹਰਮਿੰਦਰ ਸਿੰਘ, ਬਾਬਾ ਮਹਿੰਦਰ ਸਿੰਘ, ਗਿਆਨੀ ਹਰਦਿਆਲ ਸਿੰਘ, ਧਰਮ ਸਿੰਘ, ਪ੍ਰਧਾਨ ਮੱਖਣ ਸਿੰਘ ਬੈਂਸ, ਕਰਨੈਲ ਸਿੰਘ, ਅਮਰਜੀਤ ਸਿੰਘ, ਪਰਮਿੰਦਰ ਸਿੰਘ, ਕੁਲਵੀਰ ਸਿੰਘ, ਰਮਨ ਬੈਂਸ, ਇੰਸਪੈਕਟਰ ਦਵਿੰਦਰ ਸਿੰਘ, ਮੱਖਣ ਸਿੰਘ ਬਾਠ, ਮਨਿੰਦਰ ਸਿੰਘ, ਭਾਈ ਨਿਰਮਲ ਸਿੰਘ, ਹਰਜਿੰਦਰ ਸਿੰਘ ਭਾਓਵਾਲ, ਮਾਸਟਰ ਪ੍ਰੇਮ ਸਿੰਘ ਟੱਪਰੀਆਂ, ਅਮਰੀਕ ਸਿੰਘ ਜੇ.ਈ., ਲਖਵਿੰਦਰ ਸਿੰਘ ਸੈਣੀ ਮਾਜਰਾ, ਅਮਰੀਕ ਸਿੰਘ ਆਇਰਨ ਸਟੋਰ ਨੂਰ ਪੁਰ ਬੇਦੀ, ਪਰਮਜੀਤ ਸਿੰਘ ਅਬਿਆਣਾ, ਧਿਆਨ ਸਿੰਘ ਸਰਾਏ, ਕੁਲਵਿੰਦਰ ਸਿੰਘ ਨਾਗਰਾ, ਅਰਜਨ ਸਿੰਘ ਰੌਲੀ, ਗੁਰਜੀਤ ਸਿੰਘ ਭਾਉਵਾਲ ਤੇ ਹੋਰ ਵੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ |