09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਹਕੂਮਤ ਵਲੋਂ ਪੇਪਰ ਰੱਦ ਕਰਵਾਉਣ ਦੇ ਬਾਵਜੂਦ ਭਾਜਪਾ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ : ਸੈਣੀ <br/>

Ad Position 21
No active advertisement
ਅਜੀਤ ਡੈਸਕ 27-05-2026
ਜ਼ੀਰਕਪੁਰ, 26 ਮਈ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਤੋਂ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਅੱਜ ਕੌਂਸਲ ਚੋਣਾਂ ਬਾਬਤ ਆਪਣੀ ਟੀਮ ਅਤੇ ਪੁੱਤਰ ਹਰਦੀਪ ਸਿੰਘ ਸੈਣੀ ਸਮੇਤ ਪੂਰੇ ਹਲਕੇ ਦੀਆਂ ਤਿੰਨੋਂ ਕਮੇਟੀਆਂ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਸੈਣੀ ਨੇ 'ਆਪ' ਸਰਕਾਰ ਅਤੇ ਪ੍ਰਸ਼ਾਸਨ 'ਤੇ ਕਈ ਨਿਸ਼ਾਨੇ ਵਿੰਨ੍ਹੇ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਭਾਜਪਾ ਦੇ ਸੰਭਾਵਿਤ ਜਿੱਤਣ ਵਾਲੇ ਮਜ਼ਬੂਤ ਉਮੀਦਵਾਰਾਂ ਦੇ ਪੇਪਰ ਪਹਿਲਾਂ ਹੀ ਸਾਜਿਸ਼ ਤਹਿਤ ਰੱਦ ਕਰਵਾ ਦਿੱਤੇ ਸਨ | ਇੰਨਾ ਹੀ ਨਹੀਂ, ਸਗੋਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਵਾਰਡਾਂ 'ਚ ਵੋਟਾਂ ਬਦਲਣ ਦਾ ਵੱਡਾ ਧੱਕਾ ਵੀ ਕੀਤਾ ਗਿਆ | ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਤੇ ਪ੍ਰਸ਼ਾਸਨਿਕ ਦੁਰਵਰਤੋਂ ਦੇ ਬਾਵਜੂਦ ਇਸ ਵਾਰ ਆਮ ਆਦਮੀ ਪਾਰਟੀ ਦਾ ਹਾਲ ਮਾੜਾ ਰਹਿਣ ਵਾਲਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਬੂਥ ਪੱਧਰ 'ਤੇ ਬਹੁਤ ਮਿਹਨਤ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਨਗਰ ਕੌਂਸਲ ਚੋਣਾਂ 'ਚ ਭਾਜਪਾ ਦੇ ਸਾਰੇ ਉਮੀਦਵਾਰ ਵੱਡੇ ਮਾਰਜਨ ਨਾਲ ਜਿੱਤ ਦਰਜ ਕਰਨਗੇ ਅਤੇ ਤਿੰਨੋਂ ਕਮੇਟੀਆਂ 'ਤੇ ਭਾਜਪਾ ਦਾ ਹੀ ਕਬਜ਼ਾ ਹੋਵੇਗਾ | ਇਸ ਮੌਕੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ, ਪ੍ਰਦੀਪ ਪਾਲ ਸਿੰਘ ਸਮੇਤ ਵੱਡੀ ਗਿਣਤੀ ਭਾਜਪਾ ਸਮਰਥਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾੜ੍ਹੀ ਤੇ ਸਿਰ ਦੇ ਕੇਸ ਕਤਲ ਕਰਨ ਵਾਲਿਆਂ ਖ਼ਿਲਾਫ਼ ਜਾਂਚ ਕੀਤੀ ਜਾਵੇ-ਬਲਵੀਰ ਸਿੰਘ ਅਗਲੀ ਖ਼ਬਰ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ <br/>
Ad Position 24