09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡੇਰਾਬੱਸੀ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਬੰਨੀ ਸੰਧੂ ਅਤੇ ਗੁਰਦਰਸ਼ਨ ਸੈਣੀ ਨੇ ਪਾਈ ਵੋਟ <br/>

Ad Position 21
No active advertisement
ਅਜੀਤ ਡੈਸਕ 27-05-2026
ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਦੇ ਦੋ ਸੀਨੀਅਰ ਆਗੂਆਂ ਵਲੋਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ | ਚੋਣ ਪ੍ਰਕਿਰਿਆ ਦੌਰਾਨ ਵਾ. ਨੰ. 10 'ਚ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਪੋਲਿੰਗ ਬੂਥ 'ਤੇ ਪਹੁੰਚ ਕੇ ਆਪਣੀ ਵੋਟ ਪਾਈ, ਜਦਕਿ ਦੂਜੇ ਪਾਸੇ ਵਾ. ਨੰ. 16 ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਕਰਦਿਆਂ ਵੋਟ ਦਾ ਭੁਗਤਾਨ ਕੀਤਾ ਗਿਆ | ਇਸ ਦੌਰਾਨ ਦੋਵਾਂ ਸੀਨੀਅਰ ਆਗੂਆਂ ਦੇ ਆਪੋ-ਆਪਣੇ ਪੋਲਿੰਗ ਬੂਥਾਂ ਅਤੇ ਪਾਰਟੀ ਦੇ ਚੋਣ ਸਟਾਲਾਂ 'ਤੇ ਪਹੁੰਚਣ ਨਾਲ ਭਾਜਪਾ ਉਮੀਦਵਾਰਾਂ ਅਤੇ ਸਮਰਥਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਦੌਰਾਨ ਵਾਰਡ ਨੰ. 16 ਤੋਂ ਭਾਜਪਾ ਦੇ ਉਮੀਦਵਾਰ ਰਣਜੀਤ ਸਿੰਘ ਰੈਡੀ ਵਲੋਂ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਦੇ ਪੋਲਿੰਗ ਬੂਥ 'ਤੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸੇ ਤਰ੍ਹਾਂ ਵਾ. ਨੰ. 10 ਦੇ ਉਮੀਦਵਾਰ ਹਰਵਿੰਦਰ ਸਿੰਘ ਮਿੰਨਾ ਵਲੋਂ ਬੰਨੀ ਸੰਧੂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਉਮੀਦਵਾਰ ਰਣਜੀਤ ਸਿੰਘ ਰੈਡੀ ਨੇ ਦਾਅਵਾ ਕੀਤਾ ਕਿ ਚੋਣਾਂ 'ਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਇਲਾਕੇ ਦੇ ਲੋਕ ਵਿਕਾਸ ਦੀ ਨੀਤੀ 'ਤੇ ਮੋਹਰ ਲਗਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਵਿਖੇ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਗਾਏ ਕੈਂਪ 'ਚ 250 ਤੋਂ ਵੱਧ ਲੋਕਾਂ ਨੇ ਕੀਤਾ ਸਵੈਛਿਕ ਖ... ਅਗਲੀ ਖ਼ਬਰ ਸਕਾਰਪੀਓ ਸਵਾਰ ਨੌਜਵਾਨਾਂ ਵਲੋਂ ਨੌਜਵਾਨ 'ਤੇ ਫਾਈਰਿੰਗ-ਮੋਬਾਈਲ ਖੋਹ ਕੇ ਹੋਏ ਫ਼ਰਾਰ <br/>
Ad Position 24