ਕੀਰਤਪੁਰ ਸਾਹਿਬ, 26 ਮਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਆਮ ਆਦਮੀ ਪਾਰਟੀ ਵਲੋਂ ਅੱਜ ਵੱਖ-ਵੱਖ ਹਲਕਿਆਂ ਨਾਲ ਸੰਬੰਧਿਤ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਦੀ ਨਿਯੁਕਤੀ ਕੀਤੀ ਗਈ | ਇਸ ਦੌਰਾਨ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਜੁਝਾਰੂ ਆਗੂ ਰਾਜ ਮੁੱਖ ਸਿੰਘ ਰਾਣਾ ਹਰੀਵਾਲ ਨੂੰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਉਨ੍ਹਾਂ ਨੇ ਇਸ ਨਿਯੁਕਤੀ ਲਈ ਪਾਰਟੀ ਹਾਈ ਕਮਾਂਡ ਸਮੇਤ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਕਾਹਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਵਿਚੋਂ ਨਸ਼ੇ ਦੇ ਕੋਹੜ ਨੂੰ ਜੜ ਤੋਂ ਪੁੱਟਣ ਲਈ ਆਪਣੀ ਇੱਕ ਵਧੀਆ ਟੀਮ ਤਿਆਰ ਕਰਕੇ ਨਸ਼ੇ ਖ਼ਿਲਾਫ਼ ਕੰਮ ਕਰਨਗੇ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਚੇਅਰਮੈਨ ਕਮਿੱਕਰ ਸਿੰਘ ਢਾਡੀ ,ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਮੋਹਿਤ ਦੀਵਾਨ ਮੀਤ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਰੋਪੜ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ |