ਨੂਰਪੁਰ ਬੇਦੀ, 26 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ-ਬਲਾਚੌਰ ਮੁੱਖ ਮਾਰਗ 'ਤੇ ਪਿੰਡ ਹਿਆਤਪੁਰ ਕੋਲ ਅੱਜ ਸਵੇਰੇ ਇੱਕ ਕਰਿਆਨੇ ਦੀ ਦੁਕਾਨ ਵਿਚ ਅਚਾਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋ ਗਿਆ | ਇਹ ਦੁਕਾਨ ਵਿਧਵਾ ਮਹਿਲਾ ਸਨੇਹ ਲਤਾ ਦੀ ਸੀ, ਜੋ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੀ ਹੈ | ਪੀੜਿਤ ਅÏਰਤ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7 ਵਜੇ ਦੁਕਾਨ ਦੀ ਅੰਦਰੂਨੀ ਬਿਜਲੀ ਫਿਟਿੰਗ ਵਿਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਭੜਕ ਉਠੀ | ਅੱਗ ਦੀਆਂ ਲਪਟਾਂ ਫੈਲਦਿਆਂ ਹੀ ਸਨੇਹ ਲਤਾ ਨੇ ਖ਼ੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਦਾ ਹੱਥ ਵੀ ਝੁਲਸ ਗਿਆ | ਆਸ-ਪਾਸ ਦੇ ਦੁਕਾਨਦਾਰਾਂ ਵਲੋਂ ਵੀ ਅੱਗ ਬੁਝਾਉਣ ਦੇ ਯਤਨ ਕੀਤੇ ਗਏ, ਪਰ ਉਦੋਂ ਤੱਕ ਦੁਕਾਨ ਦਾ ਕਾਊਾਟਰ, ਨਗਦੀ, ਦੇਸੀ ਘਿਓ, ਤੇਲ ਅਤੇ ਹੋਰ ਕਰਿਆਨੇ ਦਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ | ਘਟਨਾ ਦੀ ਸੂਚਨਾ ਮਿਲਣ ਤੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ | ਇਸ ਦੌਰਾਨ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਨੇ ਉਨ੍ਹਾਂ ਨੂੰ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ | ਗੌਰਵ ਰਾਣਾ ਨੇ ਕਿਹਾ ਕਿ ਪੀੜਤ ਪਰਿਵਾਰ ਦੀ ਮਦਦ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਹਾਦਸਿਆਂ ਲਈ ਰਾਹਤ ਫ਼ੰਡ ਹੋਣੇ ਚਾਹੀਦੇ ਹਨ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ |