08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਬਰਾੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br/>

Ad Position 21
No active advertisement
ਅਜੀਤ ਡੈਸਕ 27-05-2026
ਸ੍ਰੀ ਅਨੰਦਪੁਰ ਸਾਹਿਬ, 26 ਮਈ (ਕਰਨੈਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਪਰਿਵਾਰ ਵਿਛੋੜਾ ਦੇ ਸਾਬਕਾ ਨਿੱਜੀ ਸਹਾਇਕ ਮਨਜਿੰਦਰ ਸਿੰਘ ਬਰਾੜ ਅਤੇ ਕਾਰੋਬਾਰੀ ਪਰਮਿੰਦਰ ਸਿੰਘ ਬਰਾੜ ਦੇ ਪਿਤਾ ਮਾ. ਰਣਬੀਰ ਸਿੰਘ (87) ਦੇ ਅਚਨਚੇਤੀ ਅਕਾਲ ਚਲਾਣੇ ਤੇ ਉਨ੍ਹਾਂ ਦੀ ਰਿਹਾਇਸ ਮੁਹੱਲਾ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਦੁੱਖ ਦਾ ਇਜਹਾਰ ਕੀਤਾ ਗਿਆ | ਸਾਬਕਾ ਸਪੀਕਰ ਰਾਣਾ ਨੇ ਕਿਹਾ ਕਿ ਮਾ. ਰਣਬੀਰ ਸਿੰਘ ਆਪਣੇ ਸਮਿਆਂ ਦੀ ਬਹੁਤ ਵੱਡੀ ਸ਼ਖ਼ਸੀਅਤ ਹੋਏ ਹਨ | ਜਿਨ੍ਹਾਂ ਆਪਣੇ ਕਿੱਤੇ ਦਾ ਨਾਲ ਨਾਲ ਸਮਾਜ ਦੀ ਭਲਾਈ ਲਈ ਕੰਮ ਕੀਤਾ ਹੈ | ਜ਼ਿਕਰਯੋਗ ਹੈ ਕਿ ਮਾ. ਰਣਬੀਰ ਸਿੰਘ ਕੇਂਦਰੀ ਸਹਿਕਾਰੀ ਸਭਾਵਾਂ ਰੂਪਨਗਰ ਦੇ ਕਰੀਬ ਦੋ ਦਹਾਕੇ ਤੱਕ ਚੇਅਰਮੈਨ ਦੇ ਅਹੁੱਦੇ 'ਤੇ ਰਹੇ | ਇਸ ਮੌਕੇ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਬੰਸ ਲਾਲ ਮਹਿੰਦਲੀ, ਸੀਨੀਅਰ ਕਾਂਗਰਸੀ ਪ੍ਰੇਮ ਸਿੰਘ ਬਾਸੋਵਾਲ, ਚੌਧਰੀ ਪਹੂ ਲਾਲ ਲਖੇੜ, ਸਾਬਕਾ ਕੌਂਸਲਰ ਮਹਿੰਦਰ ਸਿੰਘ ਵਾਲੀਆ, ਜੈਲਦਾਰ ਸੰਜੀਵਨ ਰਾਣਾ, ਸਾਬਕਾ ਕੌਸਲਰ ਨਰਿੰਦਰ ਸੈਣੀ, ਬਲਵੀਰ ਸਿੰਘ ਬੱਢਲ, ਕੁਲਜਿੰਦਰ ਸਿੰਘ ਭੱਠਲ, ਪਵਨ ਰਾਣਾ, ਲੱਕੀ ਰਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਲੋਕਾਂ ਕੋਲ ਚਲੋ' ਮੁਹਿੰਮ ਤਹਿਤ ਧਮਾਣਾਂ ਵਿਖੇ ਹੋਈ ਮੀਟਿੰਗ <br/> ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਦੁਮਾਲਗੜ੍ਹ ਸਾਹਿਬ ਨਾਲ ਜੋੜਨ ਵਾਲੇ ਪੁਲ ਦਾ ਲੈਂਟਰ ਅੱਜ ਪਵੇਗਾ
Ad Position 24