17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਬਿਆਨ ਸਿਆਸੀ ਆਗੂਆਂ ਲਈ ਸੀ, ਨਾ ਕਿ ਕਿਸਾਨਾਂ ਲਈ : ਵਿਧਾਇਕ ਰੰਧਾਵਾ

Ad Position 21
No active advertisement
ਅਜੀਤ ਡੈਸਕ 28-05-2026

ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਵਟਸਐਪ 'ਤੇ ਚੱਲ ਰਹੀਆਂ ਚਰਚਾਵਾਂ ਨੂੰ ਲੈ ਕੇ ਹਲਕੇ ਦੇ ਵਿਧਾਇਕ ਵਲੋਂ ਇਕ ਵੀਡੀਓ ਬਿਆਨ ਜਾਰੀ ਕਰਕੇ ਆਪਣੀ ਸਫ਼ਾਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਟੇਜ ਤੋਂ ਉਨ੍ਹਾਂ ਵਲੋਂ ਜੋ ਸ਼ਬਦਾਵਲੀ ਵਰਤੀ ਗਈ ਸੀ, ਉਹ ਸਿਰਫ਼ ਹਲਕੇ ਦੇ ਸਿਆਸੀ ਲੀਡਰਾਂ ਲਈ ਸੀ ਤੇ ਇਸ ਦਾ ਕਿਸਾਨਾਂ ਜਾਂ ਕਿਸਾਨ ਅੰਦੋਲਨ ਕਰਨ ਵਾਲੀਆਂ ਜਥੇਬੰਦੀਆਂ ਨਾਲ ਕੋਈ ਸੰਬੰਧ ਨਹੀਂ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਖ਼ੁਦ ਇਕ ਅਗਾਂਹਵਧੂ ਕਿਸਾਨ ਹਨ, ਇਸ ਲਈ ਉਹ ਕਿਸਾਨਾਂ ਦੇ ਖ਼ਿਲਾਫ਼ ਕੁਝ ਨਹੀਂ ਬੋਲ ਸਕਦੇ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਵੀਰ ਜਾਂ ਜਥੇਬੰਦੀ ਨੂੰ ਲੱਗਦਾ ਹੈ ਕਿ ਇਹ ਗੱਲ ਉਨ੍ਹਾਂ ਲਈ ਕਹੀ ਗਈ ਸੀ ਤਾਂ ਉਹ ਆਪਣੇ ਸ਼ਬਦ ਵਾਪਸ ਲੈਂਦੇ ਹਨ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਕਿਸਾਨ ਹਿਤੈਸ਼ੀ ਕੰਮ ਕਰ ਰਹੀ ਹੈ | ਅੰਤ 'ਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਆਸੀ ਸਟੇਜਾਂ 'ਤੇ ਆਗੂਆਂ ਪ੍ਰਤੀ ਕਹੀਆਂ ਗੱਲਾਂ ਨੂੰ ਕਿਸਾਨੀ ਅੰਦੋਲਨ ਨਾਲ ਜੋੜ ਕੇ ਨਾ ਦੇਖਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਜੰਗਲਾਤ ਵਿਭਾਗ ਦਾ ਇਕ ਹੋਰ ਵੱਡਾ ਕਾਰਨਾਮਾ ਆਇਆ ਸਾਹਮਣੇ <br/> ਅਗਲੀ ਖ਼ਬਰ ਕਿਸਾਨਾਂ ਵਲੋਂ ਵਿਧਾਇਕ ਰੰਧਾਵਾ ਖਿਲਾਫ਼ ਜ਼ੀਰਕਪੁਰ 'ਚ ਅੱਜ ਪੁਤਲਾ ਫੂਕਣ ਦਾ ਐਲਾਨ
Ad Position 24