17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੋਡੀਫਾਈਡ ਸਾਇਲੰਸਰਾਂ ਤੇ ਗ਼ੈਰ-ਕਾਨੂੰਨੀ ਤਬਦੀਲੀਆਂ ਵਾਲੇ ਵਾਹਨਾਂ ਖ਼ਿਲਾਫ਼ ਮਨਾਹੀ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 28-05-2026

ਐੱਸ. ਏ. ਐੱਸ. ਨਗਰ, 27 ਮਈ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਕੋਮਲ ਮਿੱਤਲ ਨੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਵਾਹਨ ਦੇ ਮੂਲ ਰੂਪ 'ਚ ਤਬਦੀਲੀ, ਸੋਧ, ਨਿਰਮਾਣ ਕਰਨ ਤੇ ਅਜਿਹੇ ਗ਼ੈਰ-ਵਰਗੀਕਿ੍ਤ ਤੇ ਗ਼ੈਰ-ਕਾਨੂੰਨੀ ਤੌਰ 'ਤੇ ਸੋਧੇ ਵਾਹਨਾਂ ਖਾਸ ਕਰ ਕੇ ਜੁਗਾੜੂ ਰੇਹੜੀਆਂ/ਪੀਟਰ ਰੇਹੜਿਆਂ ਆਦਿ ਨੂੰ ਮੁਹਾਲੀ ਦੀਆਂ ਸੜਕਾਂ/ਜਨਤਕ ਥਾਵਾਂ 'ਤੇ ਚਲਾਏ ਜਾਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਪੰਜਾਬ ਤੇ ਮੋਟਰ ਵਾਹਨ ਐਕਟ 1988 ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ 'ਚ ਮੋਡੀਫਾਈਡ ਸਾਇਲੰਸਰਾਂ ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਤਬਦੀਲ ਕੀਤੇ ਵਾਹਨਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਆਗਾਮੀ 14 ਜੁਲਾਈ ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਪਿ੍ੰ. ਕੰਚਨ ਮਲਹੋਤਰਾ 'ਵਿਜ਼ਨਰੀ ਪਿ੍ੰਸੀਪਲ ਐਵਾਰਡ' ਨਾਲ ਸਨਮਾਨਿਤ <br/> ਅਗਲੀ ਖ਼ਬਰ ਸਥਾਨਕ ਸਰਕਾਰਾਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਲਈ 8 ਗਿਣਤੀ ਕੇਂਦਰ ਸਥਾਪਿਤ : ਜ਼ਿਲ੍ਹਾ ਚੋਣ ਅਫ਼ਸਰ <br/>
Ad Position 24