17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੰਤ ਬਾਬਾ ਖੁਸ਼ਹਾਲ ਸਿੰਘ ਦੀ ਪਹਿਲੀ ਬਰਸੀ ਸ਼ਰਧਾ ਨਾਲ ਮਨਾਈ <br/>

Ad Position 21
No active advertisement
ਅਜੀਤ ਡੈਸਕ 28-05-2026
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)- ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਖੁਸ਼ਹਾਲ ਸਿੰਘ ਦੀ ਪਹਿਲੀ ਬਰਸੀ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦਕਿ ਸੰਤ ਮਹਾਂਪੁਰਸ਼ਾਂ ਨੇ ਕਥਾ-ਵਿਚਾਰਾਂ ਰਾਹੀਂ ਗੁਰਬਾਣੀ ਤੇ ਸੇਵਾ ਭਾਵਨਾ ਨਾਲ ਜੁੜਨ ਦਾ ਸੰਦੇਸ਼ ਦਿੱਤਾ | ਸਮਾਗਮ ਵਿਚ ਪੰਜਾਬ ਸਮੇਤ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਧਾਰਮਿਕ ਦੀਵਾਨ ਦੌਰਾਨ ਭਾਈ ਪ੍ਰਦੀਪ ਸਿੰਘ ਦਰਬਾਰ ਸਾਹਿਬ ਜਥਾ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਭਾਈ ਜਸਵੰਤ ਸਿੰਘ ਰਤਵਾੜਾ ਸਾਹਿਬ, ਭਾਈ ਨਰਿੰਦਰ ਸਿੰਘ ਟਿੱਬੀ ਸਾਹਿਬ, ਬਾਬਾ ਹਰਦੀਪ ਸਿੰਘ ਫਤਿਹਗੜ੍ਹ ਸਾਹਿਬ, ਗਿਆਨੀ ਗੁਰਪਿੰਦਰ ਸਿੰਘ ਰਕਬੇ ਵਾਲੇ, ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਲੋਧੀ ਮਾਜਰਾ, ਭਾਈ ਸੁਖਵਿੰਦਰ ਸਿੰਘ ਹੈੱਡ ਦਰਬਾਰ ਕੋਟ ਪੁਰਾਣ ਤੇ ਭਾਈ ਜਗਮਿੱਤਰ ਸਿੰਘ ਦੇ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਸੰਤ ਅਮਰਜੀਤ ਸਿੰਘ ਹਰਖੋਵਾਲ ਨਾਲ ਆਏ ਸਿੰਘਾਂ ਤੇ ਹੋਰ ਮਹਾਂਪੁਰਸ਼ਾਂ ਨੇ ਕਥਾ ਰਾਹੀਂ ਸੰਤ ਬਾਬਾ ਖੁਸ਼ਹਾਲ ਸਿੰਘ ਦੇ ਜੀਵਨ, ਨਿਮਰਤਾ ਤੇ ਗੁਰੂ ਘਰ ਪ੍ਰਤੀ ਅਟੁੱਟ ਸੇਵਾ ਭਾਵਨਾ ਬਾਰੇ ਚਾਨਣਾ ਪਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਲੋਂ ਉੱਤਰ ਪ੍ਰਦੇਸ਼ ਦੇ 40 ਤੋਂ ਵੱਧ ਬੱਚਿਆਂ ਦੀ ਪੜ੍ਹਾਈ, ਰਹਿਣ-ਸਹਿਣ ਤੇ ਪਰਵਰਿਸ਼ ਦੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ | ਇਨ੍ਹਾਂ ਬੱਚਿਆਂ ਨੂੰ ਗੁਰਦੁਆਰਾ ਗੁਰੂਸਾਗਰ ਸਾਹਿਬ ਲੋਧੀ ਮਾਜਰਾ ਵਿਖੇ ਰਹਿਣ ਦੀ ਵਿਵਸਥਾ ਦੇ ਨਾਲ ਗੁਰਬਾਣੀ ਗਾਇਨ ਤੇ ਸੰਗੀਤਕ ਸਾਜ਼ਾਂ ਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾ ਰਹੀ ਹੈ | ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਨੇ ਸੰਤ ਬਾਬਾ ਖੁਸ਼ਹਾਲ ਸਿੰਘ ਜੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਉਹਨਾਂ ਦੇ ਸਾਦਗੀ ਭਰੇ ਜੀਵਨ ਤੇ ਸੇਵਾ ਭਾਵ ਦੀ ਪ੍ਰਸ਼ੰਸਾ ਕੀਤੀ | ਸਮਾਗਮ ਵਿਚ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬੀਬੀ ਕਮਲਜੀਤ ਕੌਰ ਮੁੱਖ ਸੇਵਾਦਾਰ ਗੁਰਦੁਆਰਾ ਸੋਲਖੀਆਂ ਸਾਹਿਬ, ਬਾਬਾ ਕਸ਼ਮੀਰਾ ਸਿੰਘ, ਜਗਤਾਰ ਸਿੰਘ ਕੋਟ ਫਤੂਹੀ, ਭਾਈ ਤੀਰਥ ਸਿੰਘ, ਬਾਬਾ ਜਰਨੈਲ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਭੁਪਿੰਦਰ ਸਿੰਘ ਸੰਗਤਪੁਰ ਵਾਲੇ, ਬਾਬਾ ਹਰਦੀਪ ਸਿੰਘ ਰੋਪੜ, ਬਾਬਾ ਸੁਰਜਨ ਸਿੰਘ ਡੇਰਾ ਹੋਵਾ ਵਾਲੇ, ਬਾਬਾ ਸਤਨਾਮ ਸਿੰਘ ਬੁੰਗਾ ਸਾਹਿਬ, ਬਾਬਾ ਭੁਪਿੰਦਰ ਸਿੰਘ, ਬਾਬਾ ਭਵਿੰਦਰ ਸਿੰਘ ਸੰਗਤਪੁਰਾ ਵਾਲੇ, ਬਾਬਾ ਤੀਰਥ ਸਿੰਘ, ਮੋਹਨ ਸਿੰਘ ਢਾਹੇ, ਬਾਬਾ ਗਾਜੀ ਦਾ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ, ਸੁਖਪਾਲ ਸਿੰਘ ਸੁੱਖੀ, ਸੁਰਮਖ ਸਿੰਘ ਸੈਣੀ, ਰਣਜੀਤ ਸਿੰਘ ਸੈਣੀ ਤੇ ਸੋਨੂ ਭੁੱਲਰ ਸਮੇਤ ਕਈ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤਾਂ ਹਾਜ਼ਰ ਸਨ | ਸੰਤ ਬਾਬਾ ਖੁਸ਼ਹਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਬਾਬਾ ਅਵਤਾਰ ਸਿੰਘ ਵਲੋਂ ਕੀਤੀ ਸੇਵਾ ਰਾਹੀਂ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਇੱਕ ਪ੍ਰਸਿੱਧ ਧਾਰਮਿਕ ਤੇ ਸੇਵਾਮਈ ਕੇਂਦਰ ਵਜੋਂ ਉਭਰਿਆ |

Ad Position 22
No active advertisement
ਪਿਛਲੀ ਖ਼ਬਰ ਜੰਗਲ 'ਚ ਬੇਜ਼ੁਬਾਨ ਜੀਵ-ਜੰਤੂਆਂ ਲਈ ਪਾਣੀ ਦੀ ਵਿਵਸਥਾ ਦਾ ਨੇਕ ਕਾਰਜ ਆਰੰਭਿਆ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਸਿਹਤ ਸੰਭਾਲ ਕੈਂਪ ਲਗਾਇਆ <br/>
Ad Position 24