ਸੁਖਸਾਲ, 27 ਮਈ (ਧਰਮ ਪਾਲ)- ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ ਨੇ ਸਥਾਨਕ ਪਿੰਡਾਂ 'ਚ ਭਾਜਪਾ ਵਰਕਰਾਂ ਨਾਲ ਮੀਟਿੰਗਾਂ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਦੌਰਾਨ ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ | ਇਸ ਮੌਕੇ ਦਲਜੀਤ ਸਿੰਘ ਰਾਣਾ ਨੇ ਪੰਜਾਬ ਦੀ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੌਰਾਨ ਸਰਕਾਰ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ਜੋਕਿ ਲੋਕਤੰਤਰ ਦੀ ਹੱਤਿਆ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਭ ਕੁੱਝ ਸਮਝ ਚੁੱਕੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਜਵਾਬ ਦੇਣਗੇ | ਉਨ੍ਹਾਂ ਦਾਅਵਾ ਕੀਤਾ ਕਿ ਕੁੱਝ ਹੀ ਮਹੀਨਿਆਂ ਬਾਅਦ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ ਤਾਂ ਜੋ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਸਿੱਧਾ ਲਾਭ ਪੰਜਾਬ ਦੇ ਲੋਕਾਂ ਤੱਕ ਪਹੁੰਚ ਸਕੇ | ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਸਾਬਕਾ ਸਰਪੰਚ ਭਨਾਮ, ਜਿਲ੍ਹਾ ਮੀਤ ਪ੍ਰਧਾਨ ਕੰਵਰ ਪੋਸਵਾਲ ਭੱਟੋਂ, ਜ਼ਿਲ੍ਹਾ ਮੀਤ ਪ੍ਰਧਾਨ ਜੀਵਨ ਕੁਮਾਰ ਚੌਧਰੀ, ਰਾਜ ਕੁਮਾਰ ਭੱਟੋਂ, ਰਿੰਕੂ ਭੱਟੋ, ਅਰਜਿਤ ਸੈਣੀ, ਰਜਿੰਦਰ ਪਾਲ ਸਿੰਘ, ਹਰਪਿੰਦਰ ਸਿੰਘ ਗੋਹਲਣੀ, ਸੰਦੀਪ ਕੁਮਾਰ, ਅਮਨਦੀਪ ਸਿੰਘ, ਲਖਨ ਸੈਣੀ, ਮਨਜੀਤ ਸਿੰਘ, ਅਜਮੇਰ ਸਿੰਘ ਪੱਸੀਵਾਲ, ਬਲਵਿੰਦਰ ਕੁਮਾਰ ਪੱਸੀਵਾਲ, ਪਰਮਿੰਦਰ ਸਿੰਘ ਪੱਸੀਵਾਲ, ਕਰਮ ਚੰਦ ਪੱਸੀਵਾਲ, ਰਜਿੰਦਰ ਸਿੰਘ ਰਾਣਾ, ਬਲਵੀਰ ਸਿੰਘ ਭੀਰੀ, ਰਮਨ ਜੋਤ ਸਿੰਘ ਗੋਨਾ ਸਾਬਕਾ ਸਰਪੰਚ, ਕੈਪਟਨ ਬਹਾਦਰ ਸਿੰਘ ਬਰੂਵਾਲ ,ਦਲੇਰ ਸਿੰਘ, ਪ੍ਰਦੀਪ ਸਿੰਘ ਕਾਲਾ, ਦੇਸਰਾਜ ਮੌੜਾ ਆਦਿ ਹਾਜ਼ਰ ਸਨ |