16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਲੋਂ ਨਗਰ ਕੌਂਸਲ/ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ ਸੰਬੰਧੀ ਵੱਖ-ਵੱਖ ਪਾਬੰਦੀਆਂ ਲਾਗੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਰੂਪਨਗਰ, 27 ਮਈ (ਯਸ਼ਵੰਤ ਬੱਸੀ)- ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਵਿਚ ਬਣਾਏ ਗਏ ਵੱਖ-ਵੱਖ ਕਾਊਾਟਿੰਗ ਸੈਂਟਰ ਸਰਕਾਰੀ ਕਾਲਜ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ ਸ੍ਰੀ ਚਮਕੌਰ ਸਾਹਿਬ, ਸ਼ਹੀਦ ਸਿਪਾਹੀ ਪਰਗਨ ਸਿੰਘ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ, ਸਕੂਲ ਆਫ਼ ਐਮੀਂਨਸ ਸ੍ਰੀ ਕੀਰਤਪੁਰ ਸਾਹਿਬ ਤੇ ਸਕੂਲ ਆਫ਼ ਐਮੀਂਨਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ) ਨੰਗਲ ਦੇ ਅੰਦਰ ਮੋਬਾਈਲ ਫ਼ੋਨ ਲਿਜਾਣਾ/ਰੱਖਣ/ਵਰਤੋਂ ਕਰਨ ਤੇ ਸਰਕਾਰੀ ਤੌਰ ਤੇ ਚੋਣ ਨਤੀਜਿਆਂ ਦੇ ਐਲਾਨ ਹੋਣ ਤੱਕ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਊਟਿੰਗ ਹਾਲ 'ਚ ਮੋਬਾਈਲ ਫ਼ੋਨ ਲਿਜਾਣ ਦੀ ਇਜ਼ਾਜਤ ਹੈ, ਉਨ੍ਹਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ |
ਜ਼ਿਲ੍ਹਾ ਮੈਜਿਸਟਰੇਟ ਨੇ ਕਾਊਾਟਿੰਗ ਸੈਂਟਰਾਂ 'ਚ ਕੀਤੀ ਛੁੱਟੀ : ਜ਼ਿਲ੍ਹਾ ਮੈਜਿਸਟਰੇਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ/ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ 'ਚ ਬਣਾਏ ਗਏ ਕਾਊਾਟਿੰਗ ਸੈਂਟਰਾਂ 'ਚ ਕੀਤੀ ਜਾਣੀ ਹੈ, ਜਿਸ ਦੇ ਮੱਦੇਨਜ਼ਰ ਉਕਤ ਸੈਂਟਰਾਂ ਦੇ ਅਧਿਆਪਕਾਂ/ਬੱਚਿਆਂ ਨੂੰ ਛੁੱਟੀ ਕੀਤੀ ਜਾਂਦੀ ਹੈ |
ਕਾਊਾਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ 'ਨੋ ਵਹੀਕਲ ਜ਼ੋਨ' : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਨਗਰ ਕੌਂਸਲ/ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ 'ਚ ਬਣਾਏ ਗਏ ਵੱਖ-ਵੱਖ ਕਾਊਾਟਿੰਗ ਸੈਂਟਰਾਂ ਵਿਖੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ 100 ਮੀਟਰ ਦੇ ਘੇਰੇ ਨੂੰ 'ਨੋ ਵਹੀਕਲ ਜ਼ੋਨ' ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹ ਹੁਕਮ ਸਰਕਾਰੀ ਵਹੀਕਲਾਂ ਤੇ ਚੋਣ ਮਕਸਦ ਲਈ ਪ੍ਰਸ਼ਾਸਨ ਵਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ 'ਤੇ ਲਾਗੂ ਨਹੀਂ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦਾ ਵਿਰੋਧ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾ ਰਿਹਾ ਹੈ ਜਾਗਰੂਕ-ਦਲਜੀਤ ਸਿੰਘ ਰਾਣਾ
Ad Position 24