16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਤਨਖ਼ਾਹਾਂ 'ਚ ਵਾਧਾ ਕਰਨ ਅਤੇ ਠੇਕੇਦਾਰੀ ਸਿਸਟਮ ਖਤਮ ਕਰਨ ਦੀ ਮੰਗ ਨੂੰ ਲੈ ਕੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)- ਤਨਖ਼ਾਹਾਂ ਵਿਚ ਵਾਧੇ, ਠੇਕੇਦਾਰੀ ਸਿਸਟਮ ਖਤਮ ਕਰਨ ਤੇ ਸੇਵਾ ਕੇਂਦਰ ਪ੍ਰਾਜੈਕਟ ਨੂੰ ਸਰਕਾਰੀ ਅਦਾਰੇ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਅੱਜ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਪੂਰੇ ਪੰਜਾਬ ਵਿਚ ਕਲਮ ਛੋੜ ਹੜਤਾਲ ਕੀਤੀ ਗਈ | ਰੂਪਨਗਰ ਦੇ ਸੇਵਾ ਕੇਂਦਰ ਵਿਚ ਵੀ ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ | ਹੜਤਾਲ ਦੌਰਾਨ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰ ਪ੍ਰਾਜੈਕਟ ਲਈ ਕੰਪਨੀਆਂ ਨਾਲ ਪੰਜ ਸਾਲਾ ਕਰਾਰ ਕੀਤਾ ਗਿਆ ਹੈ ਪਰ ਕੰਪਨੀਆਂ ਮੁਲਾਜ਼ਮਾਂ ਨੂੰ ਕੇਵਲ ਛੇ ਮਹੀਨੇ ਦੇ ਕੰਟਰੈਕਟ ਹੀ ਜਾਰੀ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਦਸ ਸਾਲਾਂ ਤੋਂ ਸੇਵਾ ਕੇਂਦਰ ਮੁਲਾਜ਼ਮ ਬਹੁਤ ਘੱਟ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ, ਜੋ ਮੌਜੂਦਾ ਮਹਿੰਗਾਈ ਦੇ ਦੌਰ 'ਚ ਘਰ ਚਲਾਉਣ ਲਈ ਕਾਫ਼ੀ ਨਹੀਂ ਹਨ | ਯੂਨੀਅਨ ਆਗੂਆਂ ਪਰਮਜੀਤ ਸਿੰਘ, ਹਰਜਿੰਦਰ ਸਿੰਘ, ਰਮਨਦੀਪ ਕੌਰ ਤੇ ਮਨਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਪ੍ਰਾਈਵੇਟ ਕੰਪਨੀਆਂ ਰਾਹੀਂ ਪੰਜਾਬ ਦਾ ਪੈਸਾ ਨਿੱਜੀ ਹੱਥਾਂ ਵਿਚ ਜਾ ਰਿਹਾ ਹੈ | ਇਸ ਲਈ ਸੇਵਾ ਕੇਂਦਰ ਪ੍ਰਾਜੈਕਟ ਨੂੰ ਸਰਕਾਰੀ ਅਦਾਰੇ ਹੇਠ ਲਿਆਂਦਾ ਜਾਵੇ ਤਾਂ ਜੋ ਸਰਕਾਰ ਦੀ ਆਮਦਨ ਵਿਚ ਵਾਧਾ ਹੋ ਸਕੇ ਤੇ ਲੋਕਾਂ ਦੇ ਭਲੇ ਲਈ ਇਹ ਪੈਸਾ ਵਰਤਿਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਕੰਪਨੀਆਂ ਵਲੋਂ ਤਨਖਾਹਾਂ ਕਦੇ ਵੀ ਸਮੇਂ ਸਿਰ ਜਾਰੀ ਨਹੀਂ ਕੀਤੀਆਂ ਜਾਂਦੀਆਂ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਅਨੁਸਾਰ ਸਾਲ 2018 ਤੋਂ ਹੁਣ ਤੱਕ 8.49 ਕਰੋੜ ਤੋਂ ਵੱਧ ਅਰਜ਼ੀਆਂ ਦਾ ਸਫਲ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਇੱਕ ਸਾਲ ਦੌਰਾਨ 80.76 ਲੱਖ ਤੋਂ ਵੱਧ ਤੇ ਇਸ ਮਹੀਨੇ ਵਿਚ ਹੀ 13.66 ਲੱਖ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਊਟਸੋਰਸ ਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਤਨਖਾਹਾਂ ਵਿਚ ਵਾਧਾ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਹੁਣ ਤੱਕ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੌਂਸਲ ਚੋਣਾਂ ਨੂੰ ਲੈ ਕੇ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕੀਤੀ ਕਰੜੀ ਨੁਕ... ਅਗਲੀ ਖ਼ਬਰ ਇਲਾਕੇ ਅੰਦਰ ਚੱਲ ਰਹੀ ਨਾਜਾਇਜ਼ ਮਾਈਨਿੰਗ ਲੋਕਾਂ ਲਈ ਬਣੀ ਪ੍ਰੇਸ਼ਾਨੀ ਦਾ ਸਬੱਬ
Ad Position 24