ਮੋਰਿੰਡਾ, 27 ਮਈ (ਪਿ੍ਤਪਾਲ ਸਿੰਘ)- ਮੋਰਿੰਡਾ ਸ਼ਹਿਰ ਵਿਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਦਿਨ ਦਿਹਾੜੇ ਲੱਖਾਂ ਰੁਪਏ ਦੀਆਂ ਚੋਰੀਆਂ ਕਰਕੇ ਫ਼ਰਾਰ ਹੋ ਜਾਂਦੇ ਹਨ | ਸਥਾਨਕ ਸ਼ੂਗਰ ਮਿੱਲ ਰੋਡ 'ਤੇ ਸਥਿਤ ਇੱਕ ਘਰ ਵਿਚ ਦਾਖਲ ਹੋ ਕੇ ਚੋਰਾਂ ਨੇ ਦਿਨ ਦਿਹਾੜੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਬਲਵਿੰਦਰ ਸਿੰਘ ਪੁੱਤਰ ਇੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਤਰਸੇਮ ਕੌਰ ਵਾਰਡ ਨੰਬਰ 14 ਸ਼ੂਗਰ ਮਿੱਲ ਰੋਡ ਮੋਰਿੰਡਾ ਨੇ ਦੱਸਿਆ ਕਿ ਐਤਵਾਰ ਵਾਲੇ ਦਿਨ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਸਵੇਰੇ 9.30 ਵਜੇ ਦੇ ਕਰੀਬ ਆਪਣੇ ਰਿਸ਼ਤੇਦਾਰੀ 'ਚ ਮਿਲਣ ਲਈ ਗਏ ਸਨ ਤੇ ਜਦੋਂ ਉਹ ਸ਼ਾਮ 4 ਵਜੇ ਦੇ ਕਰੀਬ ਘਰ ਵਾਪਸ ਆਏ ਤਾਂ ਉਨ੍ਹਾਂ ਦੇਖਿਆ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ ਤੇ ਅੰਦਰ ਸਾਮਾਨ ਖਿਲਰਿਆ ਪਿਆ ਸੀ | ਜਦੋਂ ਅੰਦਰ ਜਾ ਕੇ ਦੇਖਿਆ ਤਾਂ ਚੋਰਾਂ ਨੇ ਘਰ ਅੰਦਰ ਦਾਖਲ ਹੋ ਕੇ ਦੋ ਅਲਮਾਰੀਆਂ ਦੇ ਤਾਲੇ ਤੋੜ ਕੇ ਅੱਠ ਤੋਲੇ ਸੋਨੇ ਦੇ ਗਹਿਣੇ, ਚਾਂਦੀ ਦੇ ਗਹਿਣੇ ਤੇ 40 ਹਜ਼ਾਰ ਰੁਪਏ ਨਕਦ ਚੋਰੀ ਕਰਕੇ ਫ਼ਰਾਰ ਹੋ ਗਏ | ਬਲਵਿੰਦਰ ਸਿੰਘ ਨੇ ਦੱਸਿਆ ਉਨ੍ਹਾਂ ਇਸ ਸੰਬੰਧੀ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਇਸ ਸਬੰਧੀ ਐਸ.ਐੱਚ.ਓ. ਸਿਟੀ ਮੋਰਿੰਡਾ ਗਗਨਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕੀ ਇਸ ਘਟਨਾ ਸੰੰਬੰਧੀ ਮੋਰਿੰਡਾ ਪੁਲਿਸ ਵਲੋਂ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਗਿਆ ਹੈ ਤੇ ਚੋਰਾਂ ਦੀ ਭਾਲ ਜਾਰੀ ਹੈ |