09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਿਜਲੀ ਕੱਟਾਂ ਕਾਰਨ ਘਾੜ ਇਲਾਕੇ ਦੇ ਲੋਕ ਰਾਤਾਂ ਜਾਗ ਕੇ ਲੰਘਾਉਣ ਲਈ ਹੋਏ ਮਜਬੂਰ- ਗੋਲਡੀ

Ad Position 21
No active advertisement
ਅਜੀਤ ਡੈਸਕ 29-05-2026
ਪੁਰਖਾਲੀ, 28 ਮਈ (ਅੰਮਿ੍ਤਪਾਲ ਸਿੰਘ ਬੰਟੀ)- ਬਿਜਲੀ ਦੇ ਵਾਰ ਵਾਰ ਲੱਗ ਰਹੇ ਲੰਮੇ ਲੰਮੇ ਕੱਟਾਂ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਇਲਾਕੇ ਵਿਚ ਸਾਰੀ ਸਾਰੀ ਰਾਤ ਬਿਜਲੀ ਨਾ ਆਉਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਘਾੜ ਇਲਾਕੇ ਅੰਦਰ ਬਿਜਲੀ ਕੱਟਾਂ ਦੀ ਪੈ ਰਹੀ ਮਾਰ ਨੂੰ ਲੈ ਕੇ ਕਿਹਾ ਕਿ ਘਾੜ ਇਲਾਕੇ ਅੰਦਰ ਦਿਨ ਅਤੇ ਰਾਤ ਨੂੰ ਬਿਜਲੀ ਦੇ ਇੰਨੇ ਕੱਟ ਲੱਗਦੇ ਹਨ ਕਿ ਗਿਣਤੀ ਵੀ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਖ਼ਾਸ ਕਰ ਕੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਛੋਟੇ ਛੋਟੇ ਬੱਚਿਆਂ ਦਾ ਬੁਰਾ ਹਾਲ ਹੋਇਆ ਪਿਆ ਹੈ | ਗਰਮੀ ਦੇ ਮੌਸਮ ਵਿਚ ਬਿਜਲੀ ਨਾ ਹੋਣ ਕਾਰਨ ਲੋਕ ਰਾਤਾਂ ਜਾਗ ਕੇ ਕੱਟਣ ਲਈ ਮਜਬੂਰ ਹਨ | ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਪਾਣੀ ਦੀ ਸਪਲਾਈ 'ਤੇ ਵੀ ਗੰਭੀਰ ਅਸਰ ਪੈ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸੰਬੰਧਿਤ ਵਿਭਾਗ ਲੋਕਾਂ ਦੀ ਕੋਈ ਮਜਬੂਰੀ ਨਹੀਂ ਸਮਝ ਰਿਹਾ ਤੇ ਦਿਨ ਰਾਤ ਲੋਕਾਂ ਨੂੰ ਬਿਜਲੀ ਕੱਟਾਂ ਦੇ ਤੋਹਫ਼ੇ ਦੇਣ 'ਤੇ ਲੱਗਿਆ ਹੋਇਆ ਹੈ | ਉਨ੍ਹਾਂ ਬਿਜਲੀ ਵਿਭਾਗ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ, ਜੇਕਰ ਜਲਦੀ ਹੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਲੋਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇੇ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸਤਨਾਮ ਸਿੰਘ ਨੇ ਆਜ਼ਾਦੀ ਘੁਲਾਟੀਆਂ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਰੂਪਨਗਰ 'ਚ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ, ਸੁਰੱਖਿਆ ਪ੍ਰਬੰਧਾਂ 'ਤੇ ਖਾਸ ਜ਼ੋਰ
Ad Position 24